ਭਾਰਤ-ਪਾਕਿ ਹਮਲਾ: ਪੰਜਾਬ ਦੇ ਸਾਰੇ ਸਕੂਲ-ਕਾਲਜ 3 ਦਿਨਾਂ ਲਈ ਬੰਦ

Thursday, May 08, 2025 - 11:00 PM (IST)

ਭਾਰਤ-ਪਾਕਿ ਹਮਲਾ: ਪੰਜਾਬ ਦੇ ਸਾਰੇ ਸਕੂਲ-ਕਾਲਜ 3 ਦਿਨਾਂ ਲਈ ਬੰਦ

ਜਲੰਧਰ - ਪਾਕਿਸਤਾਨ ਨੇ ਵੀਰਵਾਰ ਨੂੰ ਭਾਰਤ 'ਤੇ ਡਰੋਨ ਹਮਲਾ ਕਰ ਦਿੱਤਾ। ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਵੀ ਧਮਾਕੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਸਕੂਲ-ਕਾਲਜਾਂ ਨੂੰ ਅਗਲੇ 3 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਜਾਰੀ ਕਰ ਜਾਣਕਾਰੀ ਦਿੱਤੀ ਹੈ ਕਿ, ''ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ਼ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।''


author

Inder Prajapati

Content Editor

Related News