ਪੰਜਾਬ ਬੋਰਡ ਨੇ ''ਠੰਡ'' ਨੂੰ ਦੇਖਦਿਆਂ ਸਕੂਲੀ ਬੱਚਿਆਂ ਨੂੰ ਦਿੱਤੀ ਰਾਹਤ
Thursday, Jan 16, 2020 - 08:48 AM (IST)
ਲੁਧਿਆਣਾ (ਵਿੱਕੀ) : ਪੂਰੇ ਸੂਬੇ 'ਚ ਪੈ ਰਹੀ ਹੱਡ ਚੀਰਵੀਂ ਠੰਡ ਕਾਰਨ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਬੋਰਡ ਵਲੋਂ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 24 ਦਸੰਬਰ ਤੋਂ 15 ਜਨਵਰੀ ਤੱਕ ਬਦਲ ਦਿੱਤਾ ਗਿਆ ਸੀ ਪਰ ਹੁਣ ਵਿਭਾਗ ਨੇ ਇਸ ਨੂੰ 19 ਜਨਵਰੀ ਤੱਕ ਵਧਾ ਦਿੱਤਾ ਹੈ।
ਹੁਣ ਸੂਬੇ ਦੇ ਸਾਰੇ ਪ੍ਰਾਈਮਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ 3 ਵਜੇ ਛੁੱਟੀ ਹੋਵੇਗੀ। ਸਾਰੇ ਮਿਡਲ ਹਾਈ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਛੁੱਟੀ ਦਾ ਸਮਾਂ ਸ਼ਾਮ 4 ਵਜੇ ਹੋਵੇਗਾ। ਇਹ ਨਿਰਦੇਸ਼ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਨੇ ਜਾਰੀ ਕੀਤੇ ਹਨ।