ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਐਲਾਨ, ਜਲੰਧਰ ਜ਼ਿਲ੍ਹੇ ’ਚ ਕੱਲ੍ਹ ਸਾਰੇ ਸਕੂਲ ਰਹਿਣਗੇ ਬੰਦ
Monday, Aug 15, 2022 - 05:00 PM (IST)
ਜਲੰਧਰ (ਵਿਨੀਤ ਜੋਸ਼ੀ, ਸੋਨੂੰ)- ਜਲੰਧਰ ਸ਼ਹਿਰ ਦੇ ਸਾਰੇ ਸਕੂਲ 16 ਅਗਸਤ ਬੰਦ ਰਹਿਣਗੇ। ਦਰਅਸਲ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਜਲੰਧਰ ਵਿਖੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਤਿੰਰਗਾ ਲਹਿਰਾਉਣ ਤੋਂ ਬਾਅਦ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ। ਨਿੱਝਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਨੇ ਇੰਨੀ ਮਿਹਨਤ ਨਾਲ ਪ੍ਰੋਗਰਾਮ ’ਚ ਹਿੱਸਾ ਲਿਆ ਹੈ, ਜਿਸ ਦੇ ਚਲਦਿਆਂ ਕੱਲ੍ਹ ਜਲੰਧਰ ਦੇ ਸਾਰੇ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਡੂੰਘੇ ਨਾਲੇ 'ਚ ਡਿੱਗੇ ਡੇਢ ਸਾਲਾ ਬੱਚੇ ਦੀ ਲਾਸ਼ ਬਰਾਮਦ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਸ ਦੇ ਨਾਲ ਹੀ ਜਲੰਧਰ ’ਚ ਉਨ੍ਹਾਂ ਵੱਲੋਂ ਅੱਜ ਮੁਹੱਲਾ ਕਲੀਨਿਕ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ’ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਕੀਤੀ ਸੀ ਅਤੇ ਆਜ਼ਾਦੀ ਦੀ 7ਵੀਂ ਵਰ੍ਹੇਗੰਢ ਮੌਕੇ ਅੱਜ ਪੰਜਾਬ ’ਚ 75 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਗਏ ਹਨ। ਜਲੰਧਰ ਵਿਖੇ ਉਨ੍ਹਾਂ ਵੱਲੋਂ ਤਿੰਨ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਮੁਹੱਲਾ ਕਲੀਨਿਕਾਂ ’ਚ 5 ਦੇ ਕਰੀਬ ਸਟਾਫ਼ ਮੈਂਬਰ ਹੋਣਗੇ।
ਮੁਹੱਲਾ ਕਲੀਨਿਕਾਂ ’ਚ ਮੁਫ਼ਤ ’ਚ ਲੋਕਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਰਜ਼ੀ ਸੀਰੀਅਸ ਹੁੰਦਾ ਹੈ ਤਾਂ ਉਸ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ’ਚ ਰੈਫਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਖੁੱਲ੍ਹੇ ਰਹਿਣ ਦਾ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਰਦੀਆਂ ਨੂੰ ਇਨ੍ਹਾਂ ਦੇ ਖੋਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਰਹੇਗਾ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਦੀਆਂ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ