ਸਵੈ-ਇੱਛਾ ਨਾਲ ਗ੍ਰਿਫਤਾਰੀ ਦੇਣ ਵਾਲੇ ਸਾਰੇ ਦੁਕਾਨਦਾਰਾਂ ਦਾ ਹੋਵੇਗਾ ਕੋਰੋਨਾ ਟੈਸਟ

Monday, Jun 22, 2020 - 02:11 AM (IST)

ਮੋਗਾ, (ਸੰਦੀਪ ਸ਼ਰਮਾ)- ਪਿਛਲੇ 20 ਦਿਨਾਂ ਤੋਂ ਸਥਾਨਕ ਫਿਰੋਜ਼ਪੁਰ ਰੋਡ ’ਤੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਦਫਤਰ ਕੋਲ ਸਥਿਤ ਮੱਛੀ ਮਾਰਕੀਟ ਦੇ ਕਬਜ਼ੇ ਨੂੰ ਲੈ ਕੇ ਨਗਰ ਸੁਧਾਰ ਟਰੱਸਟ ਅਤੇ ਮੱਛੀ ਮਾਰਕੀਟ ਬੇਰੁਜ਼ਗਾਰ ਦੁਕਾਨਦਾਰ ਸੰਘਰਸ਼ ਕਮੇਟੀ ਅਤੇ ਇਨ੍ਹਾਂ ਦਾ ਸਮਰਥਨ ਕਰਨ ਵਾਲੀਆਂ ਸਾਰੀਆਂ ਸਹਿਯੋਗੀ ਜਥੇਬੰਦੀਆਂ ਵਿਚਕਾਰ ਪਿਛਲੇ 20 ਦਿਨ੍ਹਾਂ ਤੋਂ ਰੇੜਕਾ ਪਿਆ ਹੋਇਆ ਹੈ। ਪ੍ਰਸ਼ਾਸਨ ਨੇ ਮੱਛੀ ਮਾਰਕੀਟ ਦੇ ਦੁਕਾਨਦਾਰਾਂ ਅਤੇ ਹੋਰ ਜਥੇਬੰਦੀਆਂ ਨੂੰ ਪੁਲਸ ਦੇ ਸਹਾਰੇ ਨਾਲ ਮਾਰਕੀਟ ਨੂੰ ਖਾਲੀ ਕਰਵਾ ਦਿੱਤਾ ਸੀ ਤੇ ਇਸ ਮੌਕੇ ਦੁਕਾਨਦਾਰਾਂ ਅਤੇ ਸਹਿਯੋਗੀ ਜਥੇਬੰਦੀਆਂ ਨੇ ਆਪਣੀ ਸਵੈ ਇੱਛਾ ਅਨੁਸਾਰ ਗ੍ਰਿਫਤਾਰੀ ਵੀ ਦੇ ਦਿੱਤੀ ਸੀ, ਜਿਨ੍ਹਾਂ ਨੂੰ ਪੁਲਸ ਵਲੋਂ ਸਥਾਪਿਤ ਕੀਤੀ ਗਈ ਖੁੱਲੀ ਜੇਲ੍ਹ ਵਿਚ ਰੱਖਿਆ ਗਿਆ ਹੈ। ਹੁਣ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਦੁਕਾਨਦਾਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਦਾ ਕੋਰੋਨਾ ਟੈਸਟ ਕਰਵਾਉਣ ਲਈ ਸੰਪਰਕ ਕੀਤਾ ਗਿਆ ਹੈ। ਥਾਣਾ ਸਿਟੀ-1 ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਨ੍ਹਾਂ ਸਾਰਿਆਂ ਦੇ ਕੋਰੋਨਾ ਜਾਂਚ ਲਈ ਸੈਂਪਲ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅੱਜ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਨ੍ਹਾਂ ਸਾਰਿਆਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਜਾਣਗੇ।

ਇੰਨਸਾਫ਼ ਦੀ ਮੰਗ ਨੂੰ ਲੈ ਕੇ ਡੀ. ਐੱਸ. ਪੀ. ਨੂੰ ਦਿੱਤਾ ਮੰਗ-ਪੱਤਰ

ਪਿਛਲੇ ਤਿੰਨ ਹਫਤਿਆਂ ਤੋਂ ਆਪਣੇ ਉਜੜੇ ਰੁਜ਼ਗਾਰ ਨੂੰ ਦੁਬਾਰਾ ਸ਼ੁਰੂ ਕਰਨ ਲਈ ਸੰਘਰਸ਼ ਕਰ ਰਹੇ ਦੁਕਾਨਦਾਰਾਂ ਨੂੰ ਇੰਨਸਾਫ਼ ਦੇਣ ਦੀ ਮੰਗ ਨੂੰ ਲੈ ਕੇ ਡੀ. ਐੱਸ. ਪੀ. (ਸਿਟੀ) ਬਰਜਿੰਦਰ ਸਿੰਘ ਭੁੱਲਰ ਨੂੰ ਵਿਸ਼ੇਸ਼ ਤੌਰ ’ਤੇ ਮਿਲ ਕੇ ਉਨ੍ਹਾਂ ਇਸ ਸਬੰਧੀ ਮੰਗ ਪੱਤਰ ਦਿੱਤਾ ਹੈ। ਡੀ. ਐੱਸ. ਪੀ. ਸਿਟੀ ਨੇ ਉਨ੍ਹਾਂ ਦੀ ਮੰਗਾਂ ਨੂੰ ਸਬੰਧਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।


Bharat Thapa

Content Editor

Related News