ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ IG ਤੇ SSP ਨੇ ਦਿੱਤਾ ਵੱਡਾ ਬਿਆਨ, ਕਿਹਾ-ਛੇਤੀ ਹੀ ਫੜ ਲਏ ਜਾਣਗੇ ਸਾਰੇ ਮੁਲਜ਼ਮ

05/30/2022 11:36:06 PM

ਮਾਨਸਾ (ਮਿੱਤਲ)-ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਮਾਨਸਾ 'ਚ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਅਤੇ ਕਾਂਗਰਸ ਵੱਲੋਂ ਇਕ ਕੈਂਡਲ ਮਾਰਚ ਮਾਨਸਾ ਸ਼ਹਿਰ 'ਚ ਕੱਢਿਆ ਗਿਆ। ਆਈ.ਜੀ ਫਰੀਦਕੋਟ ਰੇਂਜ ਪ੍ਰਦੀਪ ਯਾਦਵ ਨੇ ਦੱਸਿਆ ਕਿ ਪੂਰੀ ਗੰਭੀਰਤਾ ਤੇ ਬਾਰੀਕੀ ਨਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਛੇਤੀ ਹੀ ਪੁਲਸ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਲਈ ਵਰਤੀਆਂ ਗੱਡੀਆਂ ਦੀਆਂ ਜਾਅਲੀ ਨੰਬਰ ਪਲੇਟਾਂ ਸਨ, ਜਿਸ ਤੋ ਸਾਨੂੰ ਕਾਫੀ ਲੀਡ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲਸ ਸਾਰੇ ਪਹਿਲੂਆਂ ਅਤੇ ਮਿਲੇ ਤੱਥਾਂ ਦੇ ਅਧਾਰ ਤੇ ਕਾਰਵਾਈ ਅਮਲ 'ਚ ਲਿਆਵੇਗੀ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਬ੍ਰਿਟੇਨ ਦੇ ਨਵੇਂ ਵਿਦਿਆਰਥੀ ਵੀਜ਼ਾ ਨਾਲ ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਲਾਭ

ਮਾਨਸਾ ਦੇ ਐੱਸ.ਐੱਸ.ਪੀ ਗੌਰਵ ਤੂਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਸ ਨੂੰ ਕੁਝ ਸੁਰਾਖ ਮਿਲੇ ਹਨ। ਜਿਸ ਦੀ ਪੁਲਸ ਬਾਰੀਕੀ ਨਾਲ ਜਾਂਚ 'ਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਕਤਲ ਕਾਂਡ ਦੇ ਸਾਰੇ ਮੁਲਜਮ ਫੜ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਥਾਰ ਉਪਰ ਹੋਏ ਫਾਇਰਿੰਗ ਉਪਰੰਤ ਗੱਡੀ ਨੂੰ ਕਬਜ਼ੇ 'ਚ ਲੈ ਕੇ ਉਸ ਦੀ ਫੌਰੈਂਸਿਕ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ : ਮੰਕੀਪੌਕਸ ਮਹਾਮਾਰੀ ਦਾ ਰੂਪ ਨਹੀਂ ਲਵੇਗੀ : WHO

ਇਹ ਵੀ ਪੜ੍ਹੋ : ASI ਖ਼ੁਦਕੁਸ਼ੀ ਮਾਮਲਾ, ACP ਸੁਖਜਿੰਦਰ ਸਿੰਘ ਤੇ ਉਸ ਦੇ ਦੋ ਸਾਥੀਆਂ ’ਤੇ ਮਾਮਲਾ ਦਰਜ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Karan Kumar

This news is Content Editor Karan Kumar