ਸਮਾਜਿਕ ਸਿੱਖਿਆ ਤੇ ਪੰਜਾਬੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਹਰਜੋਤ ਬੈਂਸ

Saturday, Aug 20, 2022 - 10:28 PM (IST)

ਸਮਾਜਿਕ ਸਿੱਖਿਆ ਤੇ ਪੰਜਾਬੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਹਰਜੋਤ ਬੈਂਸ

ਚੰਡੀਗੜ/ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸੂਬੇ 'ਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੀ ਦਿਸ਼ਾ 'ਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲ ਸਿੱਖਿਆ ਵਿਭਾਗ 'ਚ 4161 ਅਸਾਮੀਆਂ ਲਈ ਭਰਤੀ ਪ੍ਰੀਖਿਆ 21 ਅਗਸਤ 2022 ਤੋਂ ਕਰਵਾਈ ਜਾ ਰਹੀ ਹੈ। ਉਕਤ ਪ੍ਰਗਟਾਵਾ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਉਨਾਂ ਦੱਸਿਆ ਕਿ ਸਮਾਜਿਕ ਸਿੱਖਿਆ ਅਤੇ ਪੰਜਾਬੀ ਵਿਸ਼ੇ ਲਈ ਪ੍ਰੀਖਿਆ 21 ਅਗਸਤ 2022 ਨੂੰ ਚੰਡੀਗੜ੍ਹ ਅਤੇ ਮੋਹਾਲੀ ਸਥਿਤ 83 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਇਨਾਂ ਕੇਂਦਰਾਂ ਵਿਖੇ ਪ੍ਰੀਖਿਆ ਸਬੰਧੀ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੈਂਸ ਨੇ ਕਿਹਾ ਕਿ ਸਮਾਜਿਕ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਸਵੇਰ ਦੇ ਸਮੇਂ 48 ਕੇਂਦਰਾਂ 'ਚ ਲਈ ਜਾਵੇਗੀ ਜਦਕਿ ਪੰਜਾਬੀ ਵਿਸ਼ੇ ਲਈ ਪ੍ਰੀਖਿਆ ਬਾਅਦ ਦੁਪਹਿਰ 35 ਕੇਂਦਰਾਂ ਵਿਖੇ ਲਈ ਜਾਵੇਗੀ।

ਇਹ ਵੀ ਪੜ੍ਹੋ :ਸ਼੍ਰੀਲੰਕਾ ਨੂੰ ਇਸ ਸਾਲ 10 ਲੱਖ ਸੈਲਾਨੀਆਂ ਦੇ ਆਉਣ ਦੀ ਉਮੀਦ

ਬੈਂਸ ਨੇ ਦੱਸਿਆ ਕਿ ਸਮਾਜਿਕ ਸਿੱਖਿਆ ਵਿਸ਼ੇ ਦੀਆਂ 633 ਅਸਾਮੀਆਂ ਲਈ 23,858 ਉਮੀਦਵਾਰ ਅਤੇ ਪੰਜਾਬੀ ਵਿਸ਼ੇ ਦੀਆਂ 534 ਅਸਾਮੀਆਂ ਲਈ 15,914 ਪ੍ਰੀਖਿਆ ਦੇਣਗੇ। ਉਨਾਂ ਦੱਸਿਆ ਕਿ ਇਹ ਭਰਤੀ ਪ੍ਰੀਖਿਆ 4161 ਅਸਾਮੀਆਂ ਲਈ ਬੀਤੇ ਸਮੇਂ 'ਚ ਜਾਰੀ ਇਸ਼ਤਿਹਾਰ ਦੇ ਸਨਮੁੱਖ ਕਰਵਾਈ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ 28 ਅਗਸਤ 2022 ਨੂੰ ਗਣਿਤ ਅਤੇ ਹਿੰਦੀ ਵਿਸ਼ੇ ਲਈ, 4 ਸਤੰਬਰ 2022 ਨੂੰ ਸਰੀਰਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਲਈ ਜਦਕਿ 11 ਸਤੰਬਰ 2022 ਸਾਇੰਸ ਅਤੇ ਸੰਗੀਤ ਵਿਸ਼ੇ ਦੀ ਪ੍ਰੀਖਿਆ ਲਈ ਜਾਵੇਗੀ।

ਇਹ ਵੀ ਪੜ੍ਹੋ : ਬ੍ਰਿਟੇਨ ਦੇ ਸਾਬਕਾ ਮੰਤਰੀ ਮਾਈਕਲ ਗੋਵ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਰਿਸ਼ੀ ਸੁਨਕ ਦਾ ਕੀਤਾ ਸਮਰਥਨ

ਸਕੂਲ ਸਿੱਖਿਆ ਮੰਤਰੀ ਨੇ ਪ੍ਰੀਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ  ਦਿੰਦਿਆਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰਾਂ ’ਤੇ ਜੈਮਰ ਲਗਾਏ ਹਨ। ਨਿਗਰਾਨ ਅਤੇ ਉਮੀਦਵਾਰਾਂ ਦੇ ਪ੍ਰੀਖਿਆ ਕੇਂਦਰ 'ਚ ਮੋਬਾਇਲ ਫੋਨ ਅਤੇ ਹੋਰ ਬਿਜਲੀ ਉਪਕਰਣ ਲਿਜਾਣ 'ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਅਤੇ ਬਾਇਓਮੀਟ੍ਰਿਕ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਇਕ ਹੀ ਸ਼ਹਿਰ 'ਚ ਭਰਤੀ ਪ੍ਰੀਖਿਆ ਕਰਵਾਉਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਭਰਤੀ ਪ੍ਰੀਖਿਆ ਦੀ ਨਿਗਰਾਨੀ ਸਹੀ ਤਰੀਕੇ ਨਾਲ ਹੋ ਸਕੇਗੀ ਅਤੇ ਕਿਸੇ ਕਿਸਮ ਦੀ ਤਕਨੀਕੀ ਦਿੱਕਤ ਪੇਸ਼ ਆਉਣ ਅਤੇ ਉਸ ਨੂੰ ਬਿਨਾ ਸਮਾਂ ਗਵਾਏ ਦਰੁਸਤ ਕੀਤਾ ਜਾ ਸਕੇਗਾ। ਬੈਂਸ ਨੇ ਅੱਗੇ ਕਿਹਾ ਕਿ ਇਸ ਸਾਰੀ ਪ੍ਰੀਕਿਰਿਆ ਦਾ ਉਦੇਸ਼ ਸਿਰਫ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਕਾਬਲ ਉਮੀਦਵਾਰ ਪਿੱਛੇ ਨਾ ਰਹਿ ਜਾਵੇ।

ਇਹ ਵੀ ਪੜ੍ਹੋ : J&K : ਪ੍ਰਸ਼ਾਸਨ ਨੇ 25 ਲੱਖ ਵਾਧੂ ਵੋਟਰਾਂ ਦੀਆਂ ਖਬਰਾਂ 'ਤੇ ਕਿਹਾ-ਤੱਥਾਂ ਨੂੰ ਗਲਤ ਢੰਗ ਨਾਲ ਕੀਤਾ ਗਿਆ ਪੇਸ਼

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News