ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Wednesday, Jul 01, 2026 - 09:35 AM (IST)

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਮਨਪ੍ਰੀਤ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਪ੍ਰਸਤਾਵਿਤ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ ਅਤੇ ਮੁਕਤ ਵਪਾਰ ਸਮਝੌਤੇ ਦੇ ਵਿਰੋਧ ’ਚ 22 ਜੁਲਾਈ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ੇ ਮੁਫ਼ਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਦੂਜੇ ਦੇਸ਼ਾਂ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਿਆਂ ਦਾ ਜ਼ੋਰਦਾਰ ਵਿਰੋਧ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦਾ ਵਿਸ਼ਾਲ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਲਈ ਖੋਲ੍ਹ ਰਹੀ ਹੈ। ਵਿਸ਼ਵ ਵਿਆਪੀ ਪੂੰਜੀ ਅਤੇ ਵਪਾਰ ਦੇ ਇਸ ਫੈਲਾਅ ਨਾਲ ਘਰੇਲੂ ਬਾਜ਼ਾਰ ਅਤੇ ਆਰਥਿਕਤਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਸ ਦਾ ਸਭ ਤੋਂ ਮਾੜਾ ਅਸਰ ਆਮ ਲੋਕਾਂ ’ਤੇ ਪਵੇਗਾ। ਸਰਕਾਰ ਅਸਲੀਅਤ ਛੁਪਾ ਰਹੀ ਹੈ ਅਤੇ ਵਿਦੇਸ਼ੀ ਵਪਾਰ ਲਈ ਖੇਤੀਬਾੜੀ ਅਤੇ ਡੇਅਰੀ ਖੇਤਰਾਂ ਨੂੰ ਖੋਲ੍ਹ ਕੇ ਅਮਰੀਕੀ ਸਰਕਾਰ ਅੱਗੇ ਆਤਮ ਸਮਰਪਣ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਇਸ ਨਾਲ ਭਾਰਤ ਦਾ ਸਮੁੱਚਾ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦੇ ਬਰਬਾਦ ਹੋ ਜਾਣਗੇ। ਇਸੇ ਰੋਸ ਵਜੋਂ ਮੋਰਚੇ ਵੱਲੋਂ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੂਬੇ ਭਰ ’ਚ ਤਿੱਖਾ ਸੰਘਰਸ਼ ਵਿੱਢਣ ਦੀ ਰੂਪ-ਰੇਖਾ ਉਲੀਕੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News