ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ ''ਚ ਥਾਣੇ ਬਾਹਰ ਪ੍ਰਦਰਸ਼ਨ

Saturday, Oct 31, 2026 - 04:37 PM (IST)

ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ ''ਚ ਥਾਣੇ ਬਾਹਰ ਪ੍ਰਦਰਸ਼ਨ

ਜਲੰਧਰ/ਆਦਮਪੁਰ (ਵੈੱਬ ਡੈਸਕ)- ਜਲੰਧਰ 'ਚ ਡੇਰਾ ਸੱਚਖੰਡ ਬੱਲਾਂ ਨਾਲ ਜੁੜੇ ਇਕ ਮਾਮਲੇ ਨੂੰ ਲੈ ਕੇ ਬੀਤੀ ਰਾਤ ਆਦਮਪੁਰ ਥਾਣੇ ਦੇ ਬਾਹਰ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਲਗਭਗ ਡੇਢ ਘੰਟੇ ਤੱਕ ਚੱਲੇ ਇਸ ਧਰਨੇ ਤੋਂ ਬਾਅਦ ਲੋਕ ਉੱਥੋਂ ਚਲੇ ਗਏ। ਪ੍ਰਦਰਸ਼ਨਕਾਰੀਆਂ ਨੇ 'ਬਿੱਲਾ' ਨਾਮ ਦੇ ਇਕ ਵਿਅਕਤੀ 'ਤੇ ਸੋਸ਼ਲ ਮੀਡੀਆ 'ਤੇ ਡੇਰੇ ਅਤੇ ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ: LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ

ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਦਾ ਮਾਮਲਾ 
ਐੱਸ. ਐੱਚ. ਓ. ਪਰਵਿੰਦਰ ਸਿੰਘ ਮੁਤਾਬਕ ਕਰਤਾਰਪੁਰ ਖੇਤਰ ਅਧੀਨ ਆਉਂਦੇ ਪ੍ਰਸਿੱਧ ਡੇਰਾ ਸੱਚਖੰਡ ਬੱਲਾਂ ਨਾਲ ਜੁੜੇ ਕੁਝ ਵਿਅਕਤੀਆਂ ਅਤੇ ਧੜਿਆਂ ਵਿਚਾਲੇ ਆਪਸੀ ਮਤਭੇਦ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਵਿਵਾਦ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਗਈਆਂ। ਪਿੰਡ ਚਮੋ ਦੇ ਰਹਿਣ ਵਾਲੇ ਅਤੇ ਡੇਰੇ ਦੇ ਸ਼ਰਧਾਲੂ ਬਲਵੀਰ ਸਿੰਘ ਵੱਲੋਂ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਪੋਸਟਾਂ ਰਾਹੀਂ ਡੇਰੇ ਦੀਆਂ ਧਾਰਮਿਕ ਮਾਨਤਾਵਾਂ ਖ਼ਿਲਾਫ਼ ਟਿੱਪਣੀਆਂ ਕੀਤੀਆਂ ਗਈਆਂ ਹਨ ਅਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਰਵਿਦਾਸੀਆ ਭਾਈਚਾਰੇ ਵੱਲੋਂ ਘਿਰਾਓ 
ਸ਼ਿਕਾਇਤ ਮਿਲਣ ਤੋਂ ਬਾਅਦ ਰਵਿਦਾਸੀਆ ਭਾਈਚਾਰਾ ਅਤੇ ਸਥਾਨਕ ਜਥੇਬੰਦੀਆਂ ਦੇ ਲੋਕ ਥਾਣੇ ਦੇ ਬਾਹਰ ਇਕੱਠੇ ਹੋਏ ਸਨ। ਪੁਲਸ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਅਤੇ ਤੁਰੰਤ ਦਖ਼ਲ ਤੋਂ ਬਾਅਦ ਇਹ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋ ਗਿਆ। ਐੱਸ. ਐੱਚ. ਓ. ਨੇ ਸਪੱਸ਼ਟ ਕੀਤਾ ਕਿ ਸ਼ਿਕਾਇਤ ਦਰਜ ਕਰ ਲਈ ਗਈ ਹੈ ਪਰ ਅਜੇ ਤੱਕ ਸ਼ਿਕਾਇਤ ਕਰਤਾਵਾਂ ਵੱਲੋਂ ਦੋਸ਼ਾਂ ਨਾਲ ਜੁੜੇ ਕੋਈ ਲਿਖਤੀ ਜਾਂ ਡਿਜੀਟਲ ਠੋਸ ਸਬੂਤ ਪੇਸ਼ ਨਹੀਂ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ ਰਾਹ 'ਚ ਵਾਪਰਿਆ ਭਾਣਾ

ਨਿਰਪੱਖ ਜਾਂਚ ਦਾ ਭਰੋਸਾ
ਪੁਲਸ ਮੁਤਾਬਕ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ। ਦਿੱਤੀ ਗਈ ਦਰਖ਼ਾਸਤ ਦੇ ਆਧਾਰ 'ਤੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ 'ਤੇ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕਪੂਰਥਲਾ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ! ਲੱਗੀ ਇਹ ਪਾਬੰਦੀ, 9 ਨਵੰਬਰ ਤੱਕ ਹੁਕਮ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News