ਫਾਜ਼ਿਲਕਾ ’ਚ ਸਰਪੰਚ ’ਤੇ ਲੱਗੇ ਕੁੱਟਮਾਰ ਦੇ ਦੋਸ਼, ਪਿਓ-ਧੀ ’ਤੇ ਚੜ੍ਹਾਈ ਕਾਰ

Friday, May 17, 2024 - 11:14 AM (IST)

ਫਾਜ਼ਿਲਕਾ ’ਚ ਸਰਪੰਚ ’ਤੇ ਲੱਗੇ ਕੁੱਟਮਾਰ ਦੇ ਦੋਸ਼, ਪਿਓ-ਧੀ ’ਤੇ ਚੜ੍ਹਾਈ ਕਾਰ

ਫਾਜ਼ਿਲਕਾ (ਨਾਗਪਾਲ) - ਫਾਜ਼ਿਲਕਾ ਉਪਮੰਡਲ ਦੇ ਸਰਹੱਦੀ ਪਿੰਡ ਛੋਟਾ ਮੁੰਬੇਕੀ ਵਿਖੇ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ’ਚ ਇਕ ਪਿੰਡ ਦੀ ਕੁੜੀ ਅਤੇ ਉਸ ਦੇ ਪਿਤਾ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਮਿਲੀ ਹੈ। ਜ਼ਖ਼ਮੀ ਪਿਓ-ਧੀ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਨੌਜਵਾਨ, ਦੇਰ ਰਾਤ ਖੇਤ ’ਚੋਂ ਮਿਲੀ ਲਾਸ਼

ਦੂਜੇ ਪਾਸੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਕੁੜੀ ਪੂਜਾ ਰਾਣੀ ਅਤੇ ਉਸਦੇ ਪਿਤਾ ਜੰਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਸਰਪੰਚ ਦੇ ਪਰਿਵਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਝਗਤੇ ਤੋਂ ਬਾਅਦ ਪਿੰਡ ਦੇ ਸਰਪੰਚ ਅਤੇ ਉਸ ਦੇ ਭਤੀਜੇ ਨੇ ਕਥਿਤ ਤੌਰ ’ਤੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜੰਗੀਰ ਸਿੰਘ ਨੇ ਦੱਸਿਆ ਕਿ ਉਸ ਦੀ ਵੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੀੜਤ ਲੋਕਾਂ ਨੇ ਇਸ ਸਬੰਧੀ ਪੁਲਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News