ਪੰਜਾਬ ਪੁਲਸ ਨੇ ਢਾਇਆ ਐਡਵੋਕੇਟ 'ਤੇ ਤਸ਼ੱਦਦ, ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ 'ਚ ਹੋਏ ਵੱਡੇ ਖ਼ੁਲਾਸੇ

03/06/2024 1:08:38 PM

ਜਲੰਧਰ (ਮਹੇਸ਼)–58 ਕਰੋਲ ਬਾਗ ਲੱਧੇਵਾਲੀ ਨਿਵਾਸੀ ਐਡਵੋਕੇਟ ਸੁਮੀਰ ਡੋਗਰਾ ਪੁੱਤਰ ਵਿਜੇ ਕੁਮਾਰ ਡੋਗਰਾ ਨੇ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਦਿੱਤੀ ਸ਼ਿਕਾਇਤ ਵਿਚ ਥਾਣਾ ਰਾਮਾ ਮੰਡੀ (ਸੂਰਿਆ ਐਨਕਲੇਵ) ਅਤੇ ਦਕੋਹਾ (ਨੰਗਲਸ਼ਾਮਾ) ਚੌਂਕੀ ਦੀ ਪੁਲਸ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਥਾਣਾ ਇੰਚਾਰਜ ਰਵਿੰਦਰ ਕੁਮਾਰ ਅਤੇ ਚੌਂਕੀ ਇੰਚਾਰਜ ਮਦਨ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਪੁਲਸ ਹਿਰਾਸਤ ਵਿਚ ਰੱਖ ਕੇ ਬੇਰਹਿਮੀ ਨਾਲ ਕੁੱਟਿਆ ਅਤੇ ਬਾਅਦ ਵਿਚ ਉਸ ਨੂੰ ਛੱਡ ਦਿੱਤਾ ਗਿਆ। ਪੁਲਸ ਕਮਿਸ਼ਨਰ ਨੇ ਐਡਵੋਕੇਟ ਸੁਮੀਰ ਡੋਗਰਾ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਡੀ. ਸੀ. ਪੀ. ਲਾਅ ਐਂਡ ਆਰਡਰ ਅੰਕੁਰ ਗੁਪਤਾ ਆਈ. ਪੀ. ਐੱਸ. ਨੂੰ ਸੌਂਪ ਦਿੱਤੀ ਹੈ, ਜੋਕਿ ਪੂਰੇ ਮਾਮਲੇ ਦੀ ਡੂੰਘਾਈ ਤਕ ਜਾ ਕੇ ਇਸ ਦੀ ਰਿਪੋਰਟ ਸੀ. ਪੀ. ਨੂੰ ਸੌਂਪਣਗੇ। ਥਾਣਾ ਇੰਚਾਰਜ ਰਵਿੰਦਰ ਕੁਮਾਰ ’ਤੇ ਲਾਏ ਦੋਸ਼ਾਂ ਸਬੰਧੀ ਉਨ੍ਹਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੇ ਨਾਲ ਬਾਹਰ ਹਨ ਅਤੇ ਬਾਅਦ ਵਿਚ ਗੱਲ ਕਰਨਗੇ।

ਇਸੇ ਤਰ੍ਹਾਂ ਚੌਂਕੀ ਇੰਚਾਰਜ ਮਦਨ ਸਿੰਘ ਨੂੰ ਫੋਨ ਕੀਤਾ ਤਾਂ ਉਨ੍ਹਾਂ 2 ਵਾਰ ਆਪਣਾ ਫੋਨ ਨਹੀਂ ਚੁੱਕਿਆ। ਐਡਵੋਕੇਟ ਸੁਮੀਰ ਡੋਗਰਾ ਨੇ ਕਿਹਾ ਕਿ 2 ਮਾਰਚ ਨੂੰ ਉਹ ਆਪਣੇ ਜਲੰਧਰ ਕੋਰਟ ਸਥਿਤ ਆਫਿਸ ਤੋਂ ਆਪਣੀ ਚਿੱਟੇ ਰੰਗ ਦੀ ਬ੍ਰੇਜ਼ਾ ਪੀ. ਬੀ. 08 ਈ ਐੱਚ-9158 ਵਿਚ ਸਵਾਰ ਹੋ ਕੇ ਬਾਅਦ ਦੁਪਹਿਰ ਪੀ. ਏ. ਪੀ. ਚੌਂਕ ਤੋਂ ਰਾਮਾ ਮੰਡੀ ਹੁੰਦੇ ਹੋਏ ਆਪਣੇ ਘਰ ਨੂੰ ਜਾ ਰਹੇ ਸਨ। ਜਦੋਂ ਉਹ ਢਿੱਲਵਾਂ ਚੌਂਕ ਨੇੜੇ ਪੁੱਜੇ ਤਾਂ ਕਿਸੇ ਜ਼ਰੂਰੀ ਕੰਮ ਕਾਰਨ ਉਨ੍ਹਾਂ ਰਾਮਾ ਮੰਡੀ ਵੱਲ ਯੂ-ਟਰਨ ਲੈ ਲਿਆ। ਇਸ ਦੌਰਾਨ ਥਾਣਾ ਰਾਮਾ ਮੰਡੀ ਦੇ ਐੱਸ. ਐੱਚ. ਓ. ਦੀ ਸਰਕਾਰੀ ਗੱਡੀ ਉਨ੍ਹਾਂ ਦੇ ਅੱਗੇ ਆ ਕੇ ਖੜ੍ਹੀ ਹੋ ਗਈ, ਜਿਸ ਵਿਚ ਐੱਸ. ਐੱਚ. ਓ. ਤੋਂ ਇਲਾਵਾ 2 ਮੁਲਾਜ਼ਮ ਵੀ ਸਨ, ਜਿਨ੍ਹਾਂ ਵਿਚ ਇਕ ਮੁਲਾਜ਼ਮ ਨੇ ਸਰਕਾਰੀ ਗੱਡੀ ਵਿਚ ਉਤਰ ਕੇ ਉਨ੍ਹਾਂ ਕੋਲ ਆ ਕੇ ਕਾਰ ਵਿਚੋਂ ਬਾਹਰ ਆਉਣ ਲਈ ਕਿਹਾ। ਉਹ ਕਾਰ ਵਿਚੋਂ ਬਾਹਰ ਕਿਉਂ ਆਉਣ ਪੁੱਛਣ ’ਤੇ ਪੁਲਸ ਮੁਲਾਜ਼ਮ ਨੇ ਉਨ੍ਹਾਂ ਨੂੰ ਗਲਤ ਭਾਸ਼ਾ ਬੋਲਣੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਜਬਰੀ ਕਾਰ ਵਿਚੋਂ ਕਾਰ ਵਿਚੋਂ ਬਾਹਰ ਕੱਢਿਆ। ਉਨ੍ਹਾਂ ਵੱਲੋਂ ਵਾਰ-ਵਾਰ ਕਸੂਰ ਪੁੱਛਣ ਦੇ ਬਾਵਜੂਦ ਉਨ੍ਹਾਂ ਨੂੰ ਕੁਝ ਨਹੀਂ ਦੱਸਿਆ ਗਿਆ।

PunjabKesari

ਇਹ ਵੀ ਪੜ੍ਹੋ: ਅਹਿਮ ਖ਼ਬਰ: ਬੰਦ ਹੋ ਸਕਦੀ ਹੈ ਵੇਰਕਾ ਦੁੱਧ ਦੀ ਸਪਲਾਈ, ਜਾਣੋ ਕੀ ਹੈ ਕਾਰਨ

ਉਥੇ ਹੀ, ਦਕੋਹਾ ਚੌਂਕੀ ਦੇ ਇੰਚਾਰਜ ਵੀ ਆ ਗਏ ਅਤੇ ਪੁਲਸ ਪਾਰਟੀ ਨੇ ਉਸ ਨੂੰ ਸਰਕਾਰੀ ਗੱਡੀ ਵਿਚ ਧੱਕੇ ਨਾਲ ਬਿਠਾਇਆ ਅਤੇ ਦਕੋਹਾ ਚੌਂਕੀ ਲੈ ਆਈ। ਐੱਸ. ਐੱਚ. ਓ. ਉਨ੍ਹਾਂ ਦੀ ਕਾਰ ਨੂੰ ਖ਼ੁਦ ਡਰਾਈਵ ਕਰਕੇ ਦਕੋਹਾ ਚੌਂਕੀ ਲੈ ਆਏ। ਚੌਂਕੀ ਵਿਚ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹੱਥਕੜੀ ਲਾ ਦਿੱਤੀ ਅਤੇ ਹਿਰਾਸਤ ਵਿਚ ਲੈ ਕੇ ਉਨ੍ਹਾਂ ’ਤੇ ਬਹੁਤ ਤਸ਼ੱਦਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਪਤਾ ਨਹੀਂ ਲੱਗਾ ਕਿ ਪੁਲਸ ਨੇ ਉਨ੍ਹਾਂ ਨੂੰ ਕਿਉਂ ਚੁੱਕਿਆ ਅਤੇ ਕਿਉਂ ਬੇਰਹਿਮੀ ਨਾਲ ਕੁੱਟਿਆ। ਇਸੇ ਦੌਰਾਨ ਉਨ੍ਹਾਂ ਦੇ ਪਿਤਾ ਵਿਜੇ ਕੁਮਾਰ ਡੋਗਰਾ ਚੌਂਕੀ ਵਿਚ ਆਏ ਅਤੇ ਉਨ੍ਹਾਂ ਨੂੰ ਆਪਣੇ ਨਾਲ ਘਰ ਲੈ ਆਏ।

PunjabKesari

ਸੁਮੀਰ ਨੇ ਕਿਹਾ ਕਿ ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਸਿਵਲ ਹਸਪਤਾਲ ਵਿਚ ਜਾ ਕੇ ਐੱਮ. ਐੱਲ. ਆਰ. ਕਟਵਾਈ, ਜਿਸ ਦੀ ਕਾਪੀ ਵੀ ਉਨ੍ਹਾਂ ਆਪਣੀ ਸ਼ਿਕਾਇਤ ਦੇ ਨਾਲ ਲਾ ਦਿੱਤੀ। ਉਨ੍ਹਾਂ ਪੁਲਸ ਕਮਿਸ਼ਨਰ ਨੂੰ ਕਿਹਾ ਕਿ ਉਹ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਕਿ ਥਾਣਾ ਰਾਮਾ ਮੰਡੀ ਅਤੇ ਦਕੋਹਾ ਚੌਂਕੀ ਦੀ ਪੁਲਸ ਨੇ ਉਨ੍ਹਾਂ ’ਤੇ ਕਹਿਰ ਦਾ ਜ਼ੁਲਮ ਕਿਉਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਪੰਜਾਬ ਪੁਲਸ ਦੇ ਵਧਦੇ ਅੱਤਿਆਚਾਰ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਤੇ ਗਵਰਨਰ ਪੰਜਾਬ ਨੂੰ ਮਿਲਾਂਗੇ : ਕਿਸ਼ਨ ਲਾਲ ਸ਼ਰਮਾ
ਪੁਲਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਕਰੋਲ ਬਾਗ ਨਿਵਾਸੀ ਐਡਵੋਕੇਟ ਸੁਮੀਰ ਡੋਗਰਾ ਦੇ ਸਮਰਥਨ ਵਿਚ ਆਏ ਪੰਡਿਤ ਦੀਨਦਿਆਲ ਉਪਾਧਿਆਏ ਸਮ੍ਰਿਤੀ ਮੰਚ ਪੰਜਾਬ ਦੇ ਪ੍ਰਧਾਨ ਕਿਸ਼ਨ ਲਾਲ ਸ਼ਰਮਾ ਨੇ ਕਿਹਾ ਕਿ ਉਹ ਬਹੁਤ ਜਲਦ ਆਪਣੀ ਟੀਮ ਨਾਲ ਪੰਜਾਬ ਪੁਲਸ ਵੱਲੋਂ ਬੇਗੁਨਾਹ ਲੋਕਾਂ ’ਤੇ ਕੀਤੇ ਜਾ ਰਹੇ ਅੱਤਿਆਚਾਰ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ ਤਾਂ ਕਿ ਪੰਜਾਬ ਖ਼ਾਸ ਕਰਕੇ ਜਲੰਧਰ ਵਿਚ ਕਾਨੂੰਨ ਿਵਵਸਥਾ ਦੀ ਬਹੁਤ ਹੀ ਵਿਗੜੀ ਹੋਈ ਸਥਿਤੀ ਨੂੰ ਜਾਣੂ ਕਰਵਾਇਆ ਜਾ ਸਕੇ।

PunjabKesari

ਇਹ ਵੀ ਪੜ੍ਹੋ: ਕਹਿਰ ਬਣ ਕੇ ਵਰ੍ਹੀ ਅਸਮਾਨੀ ਬਿਜਲੀ, ਫਗਵਾੜਾ 'ਚ ਇਕੋ ਪਰਿਵਾਰ ਦੇ 3 ਮੈਂਬਰਾਂ ਨਾਲ ਵਾਪਰੀ ਅਣਹੋਣੀ

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀਆਂ ਵਧੀਕੀਆਂ ਲਗਾਤਾਰ ਵਧ ਰਹੀਆਂ ਹਨ। ਚੋਰੀਆਂ, ਡਕੈਤੀਆਂ ਅਤੇ ਕਤਲ ਸਮੇਤ ਹੋਰ ਵੱਡੀਆਂ ਵਾਰਦਾਤਾਂ ਟਰੇਸ ਨਹੀਂ ਹੋ ਰਹੀਆਂ। ਨਸ਼ਿਆਂ ਦਾ ਕਾਰੋਬਾਰ ਕਰ ਵਾਲੇ ਸ਼ਰੇਆਮ ਆਪਣੇ ਗੈਰ-ਕਾਨੂੰਨੀ ਕੰਮਾਂ ਨੂੰ ਅੰਜਾਮ ਦੇ ਰਹੇ ਹਨ।
ਕਿਸ਼ਨ ਲਾਲ ਨੇ ਡੀ. ਜੀ. ਪੀ. ਗੌਰਵ ਯਾਦਵ ਤੋਂ ਮੰਗ ਕੀਤੀ ਕਿ ਆਮ ਲੋਕਾਂ ’ਤੇ ਪੁਲਸ ਵੱਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਨਸਾਫ ਨਾ ਮਿਲਣ ਕਾਰਨ ਜਨਤਾ ਦਾ ਪੰਜਾਬ ਪੁਲਸ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ। ਐਡਵੋਕੇਟ ਸੁਮੀਰ ’ਤੇ ਹੋਏ ਤਸ਼ੱਦਦ ਦੀਆਂ ਤਸਵੀਰਾਂ ਵੇਖ ਕੇ ਹਰ ਕਿਸੇ ਦੇ ਰੌਂਗਟੇ ਖੜ੍ਹੇ ਹੋ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰ ਕੇ ਥਾਣਾ ਇੰਚਾਰਜ ਰਾਮਾ ਮੰਡੀ ਅਤੇ ਦਕੋਹਾ ਚੌਕੀ ਦੇ ਇੰਚਾਰਜ ਨੂੰ ਤੁਰੰਤ ਨੌਕਰੀ ਤੋਂ ਡਿਸਮਿਸ ਕੀਤਾ ਜਾਵੇ। ਜੇਕਰ ਪੰਜਾਬ ਪੁਲਸ ਮੁਖੀ ਨੇ ਕੋਈ ਐਕਸ਼ਨ ਨਾ ਲਿਆ ਤਾਂ ਪੰਡਿਤ ਦੀਨਦਿਆਲ ਉਪਾਧਿਆਏ ਸਮ੍ਰਿਤੀ ਮੰਚ ਵੱਡਾ ਜਨ-ਅੰਦੋਲਨ ਸ਼ੁਰੂ ਕਰੇਗਾ। ਜਦੋਂ ਲੋਕ ਸੜਕਾਂ ’ਤੇ ਉਤਰਨਗੇ, ਉਨ੍ਹਾਂ ਨੂੰ ਸੰਭਾਲਣਾ ਬਹੁਤ ਮੁਸ਼ਕਿਲ ਹੋ ਜਾਵੇਗਾ।

ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ 'ਚ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਸਾਨ ਲੀਡਰਾਂ 'ਤੇ ਚੁੱਕੇ ਸਵਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News