ਅਧਿਆਪਕ ’ਤੇ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਲੱਗੇ ਦੋਸ਼, ਪੰਚਾਇਤਾਂ ਨੇ ਸਕੂਲ ਨੂੰ ਲਾਇਆ ਤਾਲਾ

10/03/2022 11:12:11 PM

ਸਿੱਧਵਾਂ ਬੇਟ (ਚਾਹਲ)-ਨੇੜਲੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਉਪਰ ਸਕੂਲ ਦੀ 10ਵੀਂ ਕਲਾਸ ’ਚ ਪੜ੍ਹਦੀ ਵਿਦਿਆਰਥਣ ਵੱਲੋਂ ਜਬਰ-ਜ਼ਿਨਾਹ ਦੇ ਦੋਸ਼ ਲਗਾਉਣ ਤੋਂ ਬਾਅਦ ਅੱਜ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਥਿਤ ਅਧਿਆਪਕ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਸਕੂਲ ਨੂੰ ਤਾਲਾ ਲਾ ਕੇ ਗੇਟ ਮੂਹਰੇ ਧਰਨਾ ਦਿੱਤਾ ਗਿਆ। ਤਿੰਨ ਘੰਟੇ ਤੱਕ ਚੱਲੇ ਧਰਨੇ ਦੌਰਾਨ ਪੰਚਾਇਤਾਂ ਨੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਦਿਆਂ ਦੋਸ਼ੀ ਅਧਿਆਪਕ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਜਾਣਕਾਰੀ ਦਿੰਦਿਆਂ ਸਰਪੰਚ ਸਰਬਜੀਤ ਸਿੰਘ ਖਹਿਰਾ ਸ਼ੇਰਪੁਰ ਕਲਾਂ, ਸਰਪੰਚ ਪਰਮਜੀਤ ਸਿੰਘ ਪੰਮਾ ਸ਼ੇਰਪੁਰ ਖੁਰਦ, ਸਰਪੰਚ ਸ਼ਮਸ਼ੇਰ ਸਿੰਘ ਸ਼ੇਖਦੌਲਤ ਤੇ ਸਰਪੰਚ ਏਕਮ ਸਿੰਘ ਸ਼ੇਖਦੌਲਤ ਨੇ ਦੱਸਿਆ ਕਿ ਬੀਤੇ ਕੱਲ ਪੀੜਤ ਲੜਕੀ ਨੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਨੂੰ ਸਕੂਲ ਦੇ ਪ੍ਰਿੰਸੀਪਲ, ਪੁਲਸ ਅਤੇ ਸਬੰਧਿਤ ਪੰਚਾਇਤਾਂ ਦੀ ਹਾਜ਼ਰੀ ’ਚ ਦਿੱਤੇ ਬਿਆਨਾਂ ਰਾਹੀਂ ਦੱਸਿਆ ਸੀ ਕਿ ਉਕਤ ਅਧਿਆਪਕ ਉਸ ਨਾਲ ਪਿਛਲੇ ਤਕਰੀਬਨ 6 ਮਹੀਨਿਆਂ ਤੋਂ ਛੇੜਛਾੜ ਤੇ ਤੰਗ-ਪ੍ਰੇਸ਼ਾਨ ਕਰਦਾ ਆ ਰਿਹਾ ਸੀ ਤੇ ਇਕ ਵਾਰ ਨੇੜਲੇ ਪਿੰਡ ਦੀ ਇਕ ਮੋਟਰ ’ਤੇ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਵੀ ਕੀਤਾ ਸੀ ਤੇ ਮੈਨੂੰ ਗਰਭ-ਨਿਰੋਧਕ ਗੋਲ਼ੀਆਂ ਵੀ ਦਿੱਤੀਆਂ।

ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ’ਚ ਭਗਵੰਤ ਮਾਨ ਸਰਕਾਰ ਦੇ ਹੱਕ ’ਚ ਸਰਬਸੰਮਤੀ ਨਾਲ ਪਾਸ ਹੋਇਆ ਭਰੋਸਗੀ ਮਤਾ

ਪੰਚਾਇਤਾਂ ਅਨੁਸਾਰ ਲੜਕੀ ਦੇ ਉਕਤ ਬਿਆਨ ਨੂੰ ਉਸ ਦੇ ਪਿਤਾ ਵੱਲੋਂ ਵੀ ਤਸਦੀਕ ਕੀਤਾ ਗਿਆ ਪਰ ਬਾਅਦ ਵਿਚ ਲੜਕੀ ਤੇ ਉਸ ਦਾ ਪਿਤਾ ਪੁਲਸ ਨੂੰ ਬਿਆਨ ਦੇਣ ਤੋਂ ਮੁੱਕਰ ਗਏ। ਪੰਚਾਇਤਾਂ ਦਾ ਦੋਸ਼ ਹੈ ਕਿ ਅਧਿਆਪਕ ਦੀ ਇਸ ਹਰਕਤ ਨਾਲ ਸਕੂਲ ਵਿਚ ਪੜ੍ਹਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕਥਿਤ ਦੋਸ਼ੀ ਅਧਿਆਪਕ ਵਿਰੁੱਧ ਵਿਭਾਗੀ ਕਾਰਵਾਈ ਨਾ ਹੋਈ ਤਾਂ ਸਕੂਲ ਦਾ ਮਾਹੌਲ ਵਿਗੜ ਸਕਦਾ ਹੈ ਤੇ ਉਕਤ ਅਧਿਆਪਕ ਦੁਬਾਰਾ ਅਜਿਹੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਇਸ ਸਮੇਂ ਸਕੂਲ ਪ੍ਰਿੰਸੀਪਲ ਰਾਹੀਂ ਪੰਚਾਇਤਾਂ ਨੂੰ  ਵਿਸ਼ਵਾਸ ਦਿਵਾਇਆ ਗਿਆ ਕਿ ਦੋ ਦਿਨਾਂ ਅੰਦਰ ਦੋਸ਼ੀ ਅਧਿਆਪਕ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪੰਚਾਇਤਾਂ ਨੇ ਧਰਨਾ ਸਮਾਪਤ ਕਰਨ ਦਾ ਫ਼ੈਸਲਾ ਕੀਤਾ। ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਕਥਿਤ ਦੋਸ਼ੀ ਅਧਿਆਪਕ ਖ਼ਿਲਾਫ਼ ਕਾਰਵਾਈ ਕਰਨ ਲਈ ਵੱਖ-ਵੱਖ ਪੰਚਾਇਤਾਂ ਵੱਲੋਂ ਪ੍ਰਿੰਸੀਪਲ ਰਾਹੀਂ ਮੰਗ ਪੱਤਰ ਵੀ ਭੇਜੇ ਗਏ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਜੇਲ੍ਹ ’ਚ ਬੰਦ ਪ੍ਰਿਯਵਰਤ ਫ਼ੌਜੀ ਸਣੇ ਇਨ੍ਹਾਂ ਗੈਂਗਸਟਰਾਂ ਨੂੰ ਲੈ ਕੇ ਹਰਜੋਤ ਬੈਂਸ ਨੇ ਆਖੀ ਵੱਡੀ 

ਅਧਿਆਪਕ ਖ਼ਿਲਾਫ਼ ਵਿਭਾਗ ਨੂੰ ਲਿਖ ਕੇ ਭੇਜ ਦਿੱਤਾ ਗਿਆ : ਪ੍ਰਿੰਸੀਪਲ

ਸਕੂਲ ਦੇ ਪ੍ਰਿੰਸੀਪਲ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਲੜਕੀ ਨੇ ਮੇਰੇ ਅਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਾਹਮਣੇ ਮੰਨਿਆ ਕਿ ਅਧਿਆਪਕ ਨੇ ਮੇਰੇ ਨਾਲ ਲਾਗਲੇ ਪਿੰਡ ਦੀ ਮੋਟਰ ਤੇ ਜਬਰ-ਜ਼ਿਨਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੰਚਾਇਤਾਂ ਵੱਲੋਂ ਦਿੱਤੇ ਮੰਗ-ਪੱਤਰਾਂ ਨੂੰ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। 
 


Manoj

Content Editor

Related News