ਸੁਖਬੀਰ ਬਾਦਲ ''ਤੇ ਲੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼

Wednesday, Oct 09, 2024 - 10:56 AM (IST)

ਸੁਖਬੀਰ ਬਾਦਲ ''ਤੇ ਲੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼

ਚੰਡੀਗੜ੍ਹ (ਅੰਕੁਰ)- ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ’ਤੇ ਆਪਣੇ ਸਿਆਸੀ ਮੁਫ਼ਾਦਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਘੋਰ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।

ਇਹ ਖ਼ਬਰ ਵੀ ਪੜ੍ਹੋ - ਹਾਈ ਕੋਰਟ ਨੇ ਰੋਕੀ ਇਸ ਪਿੰਡ ਦੀ ਪੰਚਾਇਤੀ ਚੋਣ ਪ੍ਰਕੀਰਿਆ

ਮਨਜੀਤ ਸਿੰਘ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਵੰਤ ਸਿੰਘ ਪੂੜੈਣ, ਮਲਕੀਤ ਕੌਰ ਕਮਾਲਪੁਰ ਤਿੰਨੇ ਐਗਜ਼ੈਕਟਿਵ ਮੈਂਬਰ, ਅਮਰੀਕ ਸਿੰਘ ਸ਼ਾਹਪੁਰ, ਮਹਿੰਦਰ ਸਿੰਘ ਹੁਸੈਨਪੁਰ, ਪਰਮਜੀਤ ਕੌਰ ਲਾਡਰਾਂ, ਜਰਨੈਲ ਸਿੰਘ ਕਰਤਾਰਪੁਰ, ਮਿੱਠੂ ਸਿੰਘ ਕਾਹਨੇਕੇ ਤੇ ਸਤਵਿੰਦਰ ਸਿੰਘ ਟੌਹੜਾ (ਸਾਰੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ) ਨੇ ਕਿਹਾ ਕਿ ਜਦੋਂ ਅਚਾਨਕ ਉਨ੍ਹਾਂ ਸਾਹਮਣੇ ਸੁਖਬੀਰ ਸਿੰਘ ਬਾਦਲ ਦੀਆਂ ਇਕ ਧਰਨੇ ’ਚ ਸ਼ਮੂਲੀਅਤ ਦੀਆਂ ਤਸਵੀਰਾਂ ਆਈਆਂ ਤਾਂ ਉਨ੍ਹਾਂ ਨੂੰ ਬੜਾ ਦੁੱਖ ਹੋਇਆ। ਉਨ੍ਹਾਂ ਸਾਬਿਤ ਕਰ ਦਿੱਤਾ ਕਿ ਉਨ੍ਹਾਂ ਲਈ ਮੀਰੀ-ਪੀਰੀ ਦੇ ਸਿਧਾਂਤ ਦਾ ਕੋਈ ਮਤਲਬ ਨਹੀਂ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ! ਹੋਈ ਇਹ ਤਬਦੀਲੀ

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਲੋਕਤੰਤਰ ਦੇ ਹੁੰਦੇ ਘਾਣ ਵਿਰੁੱਧ ਤੇ ਜਨਤਕ ਹਿੱਤਾਂ ਦੀ ਰਾਖੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਧਰਨੇ ’ਚ ਸ਼ਮੂਲੀਅਤ ਕੀਤੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News