ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Sunday, Oct 04, 2026 - 12:24 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ (ਸੋਢੀ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 50 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਵੱਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ’ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਲਕੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਰਨਾਮਪੁਰ ਨੇ ਦੋਸ਼ ਲਾਇਆ ਕਿ ਰਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਵਾਸੀ ਉੱਚਾ ਬੋਹੜ ਵਾਲਾ, ਥਾਣਾ ਕਬੀਰਪੁਰ, ਜ਼ਿਲ੍ਹਾ ਕਪੂਰਥਲਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ 50 ਲੱਖ ਰੁਪਏ ਦੀ ਰਕਮ ਲਈ। ਸ਼ਿਕਾਇਤ ਕਰਤਾ ਮੁਤਾਬਕ ਇਸ ਮਾਮਲੇ ਵਿਚ ਉਸ ਨਾਲ ਕਥਿਤ ਤੌਰ ’ਤੇ ਧੋਖਾਦੇਹੀ ਕੀਤੀ ਗਈ।

ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਵੱਲੋਂ ਕੀਤੀ ਜਾਂਚ ਦੇ ਆਧਾਰ ’ਤੇ ਦੋਵਾਂ ਖ਼ਿਲਾਫ਼ ਮੁਕੱਦਮਾ ਨੰਬਰ 218, ਮਿਤੀ 2 ਅਕਤੂਬਰ 2026 ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਮਾਮਲਾ ਭਾਰਤੀ ਦੰਡ ਕਾਨੂੰਨ ਦੀਆਂ ਧਾਰਾਵਾਂ 406, 420 ਅਤੇ ਹੋਰ ਲਾਗੂ ਧਾਰਾਵਾਂ ਤਹਿਤ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਪੀ. ਧੀਰੇਂਦਰ ਵਰਮਾ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਦੋਸ਼ ਸ਼ਿਕਾਇਤ ਕਰਤਾ ਵੱਲੋਂ ਲਗਾਏ ਗਏ ਹਨ ਅਤੇ ਮਾਮਲੇ 'ਚ ਮੁਲਜ਼ਮਾਂ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ।

ਇਹ ਵੀ ਪੜ੍ਹੋ: 29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News