ਚੋਣਾਂ ਤੋਂ ਪਹਿਲਾਂ ਗਠਜੋੜ ''ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
Monday, Nov 02, 2026 - 03:30 PM (IST)
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਚਰਚਾਵਾਂ ਜ਼ੋਰਾਂ 'ਤੇ ਹਨ। ਇਸ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਜਦੋਂ ਗਠਜੋੜ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਉਹ ਪੰਡਤ ਨਹੀਂ ਹਨ, ਥੋੜੇ ਦਿਨਾਂ ਵਿਚ ਸਾਰਾ ਕੁਝ ਸਾਫ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦਾ ਹਿੱਤ ਸੋਚਣ ਵਾਲੀਆਂ ਪਾਰਟੀਆਂ ਨਾਲ ਹੀ ਗਠਜੋੜ ਕਰੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ ਦੇ ਨਿਰੀਖਣ
ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿਚ ਐੱਨ. ਡੀ. ਏ. ਦੀ ਸਰਕਾਰ ਬਣਨ ਦਾ ਦਾਅਵਾ ਕਰਨ ਤੋਂ ਬਾਅਦ ਸਿਆਸੀ ਹਲਚਲ ਹੋਰ ਵਧ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਗਠਜੋੜ ਕਰਕੇ ਹੀ ਮੈਦਾਨ ਵਿਚ ਉਤਰਨਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
ਦਰਅਸਲ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਚ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਅਮਿਤ ਸ਼ਾਹ ਪੰਜਾਬ ਵਿੱਚ ਐੱਨ. ਡੀ. ਏ. ਦੀ ਸਰਕਾਰ ਬਣਾਉਣ ਦੀ ਗੱਲ ਕਰ ਰਹੇ ਹਨ, ਜਦਕਿ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਾਰੀਆਂ 117 ਸੀਟਾਂ 'ਤੇ ਇਕੱਲੇ ਚੋਣ ਲੜਨ ਦੀ ਗੱਲ ਆਖ ਰਹੇ ਹਨ। ਇਸ 'ਤੇ ਸੁਖਬੀਰ ਨੇ ਸਿੱਧਾ ਜਵਾਬ ਨਾ ਦਿੰਦਿਆਂ ਗੋਲ-ਮੋਲ ਗੱਲ ਕਰਦਿਆਂ ਕਿਹਾ ਕਿ ਥੋੜੇ ਦਿਨਾਂ ਵਿਚ ਸਾਰਾ ਕੁੱਝ ਪਤਾ ਲੱਗ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਧੂਰੀ ਤੋਂ ਵਿਧਾਨ ਸਭਾ ਚੋਣ ਲਾਜ਼ਮੀ ਤੌਰ ’ਤੇ ਹਾਰਨਗੇ ਕਿਉਂਕਿ ਲੋਕਾਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਨਫ਼ਰਤ ਲਗਾਤਾਰ ਵਧਦੀ ਜਾ ਰਹੀ ਹੈ। ਇਸ ਲਈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਸਫ਼ਾਇਆ ਕਰਨਗੇ ਅਤੇ ਆਗਾਮੀ ਚੋਣਾਂ ਵਿੱਚ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣਗੇ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਰੈਲੀ ਵਾਲੀ ਜਗ੍ਹਾ ਦੇ ਸਾਹਮਣੇ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
