ਅਕਾਲੀ-ਭਾਜਪਾ ਗਠਜੋੜ ''ਤੇ ਲੱਗੀ ਮੋਹਰ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਨੇ ਸੱਦੀ ਵੱਡੀ ਪ੍ਰੈੱਸ ਕਾਨਫਰੰਸ

Tuesday, Nov 24, 2026 - 12:44 PM (IST)

ਅਕਾਲੀ-ਭਾਜਪਾ ਗਠਜੋੜ ''ਤੇ ਲੱਗੀ ਮੋਹਰ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਨੇ ਸੱਦੀ ਵੱਡੀ ਪ੍ਰੈੱਸ ਕਾਨਫਰੰਸ

ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ 'ਤੇ ਲਗਭਗ ਮੋਹਰ ਲੱਗ ਗਈ ਹੈ। ਅੱਜ ਦੁਪਹਿਰ 1 ਵਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਡੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਸੰਭਾਵਨਾ ਹੈ ਕਿ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਠਜੋੜ ਦਾ ਐਲਾਨ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ

ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਕੁਮਾਰ ਸਮੇਤ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਨੂੰ ਦਿੱਲੀ ਬੁਲਾਇਆ ਗਿਆ ਹੈ ਅਤੇ ਉਹ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਲੰਬੀਆਂ ਕਿਆਸਅਰਾਈਆਂ ਤੋਂ ਬਾਅਦ ਪੁਰਾਣੀਆਂ ਸਹਿਯੋਗੀ ਪਾਰਟੀਆਂ ਮੁੜ ਇਕੱਠੀਆਂ ਹੋਣ ਜਾ ਰਹੀਆਂ ਹਨ। ਦੋਵੇਂ ਪਾਰਟੀਆਂ ਸਤੰਬਰ 2020 ਵਿਚ ਤਿੰਨ ਵਿਵਾਦਪੂਰਨ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਸਿਖ਼ਰ ਦੌਰਾਨ ਵੱਖ ਹੋ ਗਈਆਂ ਸਨ ਪਰ ਹੁਣ ਹੌਲੀ-ਹੌਲੀ ਮੁੜ ਨੇੜੇ ਆ ਰਹੀਆਂ ਸਨ।


author

Gurminder Singh

Content Editor

Related News