ਅਕਾਲੀ-ਭਾਜਪਾ ਗਠਜੋੜ ਟੁੱਟਣ ''ਤੇ ਜਾਣੋ ਕੀ ਬੋਲੇ ਬਲਜਿੰਦਰ ਕੌਰ
Sunday, Sep 27, 2020 - 06:39 PM (IST)
ਤਲਵੰਡੀ ਸਾਬੋ (ਮਨੀਸ਼): ਸ਼੍ਰੋਮਣੀ ਅਕਾਲੀ ਦਲ ਵਲੋਂ ਐੱਨ.ਡੀ.ਏ. ਨਾਲ ਗਠਜੋੜ ਤੋੜਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ 'ਤੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਗਠਜੋੜ ਤੋੜਿਆ ਨਹੀਂ ਸਗੋਂ ਕਿਸਾਨਾਂ ਅਤੇ ਲੋਕਾਂ ਦੇ ਰੋਹ ਨੇ ਤੁੜਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਏਜੰਟ ਬਣ ਕੇ ਕੰਮ ਕੀਤਾ ਸੀ। ਆਪ ਵਿਧਾਇਕਾ ਨੇ ਕਿਹਾ ਕਿ ਅਕਾਲੀ ਦਲ ਨੇ ਗਠਜੋੜ ਉਸ ਸਮੇਂ ਤੋੜਣਾ ਸੀ ਜਦੋਂ ਪੰਜਾਬ ਨਾਲ ਮੋਦੀ ਸਰਕਾਰ ਧੱਕੇ ਕਰ ਰਹੀ ਸੀ।
ਇਹ ਵੀ ਪੜ੍ਹੋ: ਗਲੀ 'ਚੋਂ ਲੰਘ ਰਹੀ ਕੁੜੀ 'ਤੇ ਸੁੱਟਿਆ ਤੇਜ਼ਾਬ, ਖ਼ੁਦ ਨਾਲ ਵੀ ਵਰਤਿਆ ਇਹ ਭਾਣਾ
ਅੱਗੇ ਬੋਲਦੇ ਹੋਏ ਆਪ ਵਿਧਾਇਕ ਬਲਜਿੰਦਰ ਕੌਰ ਨੇ ਕੇਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਤੇ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਜਿੰਮੇਦਾਰ ਦੱਸਦੇ ਹੋਏ ਕਿਹਾ ਕਿ ਮੁੱਖ ਮੰਤਰੀ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਡਰ ਕੇ ਕੰਮ ਕਰ ਰਿਹਾ ਹੈ ਤੇ ਜਦੋਂ 2019 ਹਾਈ ਕਮੇਟੀ 'ਚ ਚੁੱਪ ਰਹੇ, ਉਨ੍ਹਾਂ ਕਿਹਾ ਕਿ ਇਸ ਸਾਲ ਪਹਿਲਾਂ ਵੀ ਇਸ ਦਾ ਵਿਰੋਧ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕਦਾ ਸੀ ਪਰ ਹੁਣ ਕਾਂਗਰਸ ਟਰੈਕਟਰ ਸਾੜ ਕੇ ਡਰਾਮੇਬਾਜ਼ੀ ਕਰ ਰਹੀ ਹੈ।ਆਪ ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਸੰਘਰਸ਼ ਦਾ ਸਮਰਥਣ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਕਿਸਾਨਾਂ ਲਈ ਅਸਤੀਫੇ ਵੀ ਦੇਣੇ ਪਏ ਤਾਂ ਉਹ ਪਿੱਛੇ ਨਹੀ ਹਟਣਗੇ।
ਇਹ ਵੀ ਪੜ੍ਹੋ: ਪਾਕਿਸਤਾਨੀ ਕਬੂਤਰ ਨੇ ਸਰਹੱਦੀ ਪਿੰਡ ਦੇ ਲੋਕਾਂ ਨੂੰ ਪਾਇਆ ਚੱਕਰਾਂ 'ਚ