ਅਹਿਮ ਖ਼ਬਰ : ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ AAP ਤੇ ਕਾਂਗਰਸ ਵਿਚਾਲੇ ਹੋਇਆ ਗਠਜੋੜ!
Monday, Jan 15, 2024 - 04:52 PM (IST)
ਚੰਡੀਗੜ੍ਹ : ਚੰਡੀਗੜ੍ਹ 'ਚ ਮੇਅਰ ਦੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ 'ਚ ਮੇਅਰ, ਡਿਪਟੀ ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਹੋ ਗਿਆ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਹੁਣ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਵੱਲੋਂ ਲੜੀ ਜਾਵੇਗੀ, ਜਦੋਂ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਅਹੁਦਾ ਕਾਂਗਰਸ ਕੋਲ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਅੱਜ ਲੱਗਣਗੇ ਇੰਤਕਾਲ ਮਾਮਲਿਆਂ ਲਈ ਦੂਜੇ ਵਿਸ਼ੇਸ਼ ਕੈਂਪ, CM ਮਾਨ ਨੇ ਦਿੱਤੀ ਜਾਣਕਾਰੀ
ਦੱਸਣਯੋਗ ਹੈ ਕਿ ਮੇਅਰ ਦੀ ਚੋਣ 18 ਜਨਵਰੀ ਨੂੰ ਸੈਕਟਰ-17 ਨਗਰ ਨਿਗਮ ਦਫ਼ਤਰ 'ਚ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਮੇਅਰ ਅਤੇ ਫਿਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਹੋਵੇਗੀ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ : ਨਵਜੋਤ ਸਿੱਧੂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਇਹ ਵੀ ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਪਵਨ ਬਾਂਸਲ ਨੇ ਬੀਤੇ ਦਿਨ ਹੀ ਕਿਹਾ ਸੀ ਹੈ ਜੇਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਚ ਗਠਜੋੜ ਹੁੰਦਾ ਹੈ ਤਾਂ ਭਾਰਤੀ ਜਨਤਾ ਪਾਰਟੀ ਨੂੰ ਇਸ ਵਾਰ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ਦੇ ਨਾਲ-ਨਾਲ ਲੋਕ ਸਭਾ ਚੋਣ ਵਿਚ ਵੀ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8