ਗੈਂਗਸਟਰਾਂ ਤੇ ਸਿਆਸੀ ਆਗੂਆਂ ਦੇ ਗਠਜੋੜ ਦੀਆਂ ਫਾਈਲਾਂ ਬਣਨੀਆਂ ਸ਼ੁਰੂ, ਜਲਦ ਹੋ ਸਕਦੀ ਹੈ ਕਾਰਵਾਈ

Tuesday, Sep 13, 2022 - 06:37 PM (IST)

ਜਲੰਧਰ (ਨਰਿੰਦਰ ਮੋਹਨ) - ਪੰਜਾਬ ਦੇ ਦਰਜਨਾਂ ਆਗੂਆਂ ਅਤੇ ਹੋਰ ਲੋਕਾਂ ’ਤੇ ਕੇਂਦਰੀ ਏਜੰਸੀਆਂ ਦੀ ਗਾਜ਼ ਡਿਗਣ ਵਾਲੀ ਹੈ। ਕੇਂਦਰੀ ਜਾਂਚ ਏਜੰਸੀਆਂ ਨੇ ਸਰਹੱਦੀ ਖੇਤਰ ਵਿੱਚ ਰੇਤੇ ਦੀ ਗੈਰ-ਕਾਨੂੰਨੀ ਮਾਈਨਿੰਗ ਕਰਵਾਉਣ ਅਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਆਗੂਆਂ ਦੀਆਂ ਫਾਈਲਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਪੁਲਸ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਤੋਂ ਹਥਿਆਰਾਂ, ਗੋਲਾ-ਬਰੂਦ ਦੀ 95 ਫੀਸਦੀ ਸਪਲਾਈ ਦਾ ਹਿੱਸਾ ਪੰਜਾਬ ਦਾ ਸਰਹੱਦੀ ਇਲਾਕਾ ਬਣ ਚੁੱਕਾ ਹੈ, ਜਦਕਿ ਡਰੱਗ ਦਾ ਰਾਸਤਾ ਬਦਲ ਕੇ ਹੁਣ ਜੰਮੂ ਅਤੇ ਸਮੁੰਦਰੀ ਮਾਰਗ ਬਣ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: SGPC ਚੋਣਾਂ ਨਾ ਹੋਣ ਪਿੱਛੇ ਭਾਜਪਾ ਅਤੇ RSS ਦਾ ਹੱਥ : ਸਿਮਰਨਜੀਤ ਮਾਨ

ਦੱਸ ਦੇਈਏ ਕਿ ਖੁਫ਼ੀਆ ਏਜੰਸੀਆਂ ਨੇ ਅਜਿਹੇ ਇਨਪੁੱਟ ਜਾਰੀ ਕਰ ਦਿੱਤੇ ਹਨ, ਜਿਸ ਰਾਹੀਂ ਇਹ ਪਤਾ ਲੱਗ ਜਾਂਦਾ ਹੈ ਕਿ ਪਾਕਿਸਤਾਨ ਤੋਂ ਤਸਕਰੀ ਹੋ ਕੇ ਡਰੋਨ ਰਾਹੀਂ ਭੇਜੇ ਜਾ ਰਹੇ ਹਥਿਆਰ ਪੰਜਾਬ ਵਿਚ ਸਰਗਰਮ ਗੈਂਗਸਟਰਾਂ ਨੂੰ ਸਪਲਾਈ ਕਰਨ ਲਈ ਹਨ, ਜੋ ਯੋਜਨਾਬੱਧ ਤਰੀਕੇ ਨਾਲ ਕਤਲਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਗੈਰ-ਕਾਨੂੰਨੀ ਮਾਈਨਿੰਗ ਤੋਂ ਸਰਹੱਦ 'ਤੇ ਖ਼ਤਰੇ ਦਾ ਮਾਮਲਾ ਬੀ.ਐੱਸ.ਐੱਫ. ਵੱਲੋਂ ਹਾਈਕੋਰਟ 'ਚ ਦਾਇਰ ਕੀਤਾ ਗਿਆ ਹੈ। ਇਸ ਸਬੰਧ ’ਚ 2 ਹਫ਼ਤੇ ਪਹਿਲਾਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਰਾਜਪਾਲ ਨੂੰ ਕੀਤੀ ਗਈ ਸ਼ਿਕਾਇਤ ਦੇ ਕਈ ਡੂੰਘੇ ਮਾਇਨੇ ਹਨ। 

ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

ਸੂਤਰਾਂ ਅਨੁਸਾਰ ਰਾਜਪਾਲ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਪੁਲਸ ਦੇ ਮੁਖੀ ਤੋਂ ਜਾਣਕਾਰੀ ਲਈ ਸੀ। ਜਾਣਕਾਰੀ ਮੁਤਾਬਕ ਬਾਜਵਾ ਦਾ ਪੱਤਰ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਕੇਂਦਰੀ ਏਜੰਸੀਆਂ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਬੀਤੇ ਦਿਨ ਯਾਨੀ 12 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਹੱਦ ’ਤੇ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)

ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਨੂੰ ਵੀ ਇਸ ਸਿਲਸਿਲੇ ਨਾਲ ਜੋੜਿਆ ਜਾ ਰਿਹਾ ਹੈ। ਕੈਪਟਨ ਦੀ ਧੀ ਜੈ ਇੰਦਰ ਕੌਰ ਨੇ ਕਿਹਾ ਕਿ ਕੈਪਟਨ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਪੰਜਾਬ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਹੋਈ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਵਿੱਚ ਹੀ ਕੈਪਟਨ ਨੇ ਇਸ ਗੱਲ ਦਾ ਖੁਲਾਸਾ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਦੀ ਸੂਚੀ ਕਾਂਗਰਸ ਪ੍ਰਧਾਨ ਨੂੰ ਸੌਂਪ ਦਿੱਤੀ ਸੀ, ਜਿਸ ਨੂੰ ਦਬਾ ਦਿੱਤਾ ਗਿਆ।


rajwinder kaur

Content Editor

Related News