ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, ਵੋਟਰ KYC ਐਪ ''ਤੇ ਦੇਖ ਸਕਦੇ ਨੇ ਵੇਰਵੇ

Sunday, May 19, 2024 - 04:26 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਇਲ ਦੇ ਕੇ. ਵਾਈ. ਸੀ. ਐਪ (KYC App) 'ਤੇ ਦੇਖ ਸਕਦੇ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : PM ਮੋਦੀ ਪੰਜਾਬ ’ਚ ਕਰਨਗੇ 8 ਰੈਲੀਆਂ, 2 ਰੈਲੀਆਂ ਦਾ ਸ਼ਡਿਊਲ ਜਾਰੀ

ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ 'ਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ 'ਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਇਆ Red Alert, ਭਿਆਨਕ ਗਰਮੀ ਤੋੜੇਗੀ ਸਾਰੇ ਰਿਕਾਰਡ, ਪੜ੍ਹੋ ਪੂਰੀ ਖ਼ਬਰ
ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ 'ਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ 'ਚ ਹਨ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ 'ਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ 'ਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ, ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ 'ਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News