ਮੁਲਾਜ਼ਮਾਂ ਦੇ ਭੱਤਿਆਂ ਵਿਚ ਵਾਧਾ, ਨੋਟੀਫਿਕੇਸ਼ਨ ਜਾਰੀ
Friday, Oct 25, 2024 - 06:33 PM (IST)
ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੌਂਸਲ ਹਾਲ ਚੰਡੀਗੜ੍ਹ ਵਿਖੇ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਯੂ. ਟੀ. ਚੰਡੀਗੜ੍ਹ ਵਿਚ 6ਵੇਂ ਪੇਅ ਕਮਿਸ਼ਨ ਦੇ ਅਧੀਨ ਤਨਖਾਹ ਪ੍ਰਾਪਤ ਕਰ ਰਹੇ ਕਰਮਚਾਰੀਆਂ ਲਈ ਮਹਿੰਗਾਈ ਭੱਤਾ 50% ਤੋਂ ਵਧਾ ਕੇ 53% ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇਸ ਨਵੇਂ ਹੁਕਮ ਦੀ ਜਾਣਕਾਰੀ ਸਾਰੇ ਵਿਭਾਗਾਂ ਅਤੇ ਪ੍ਰਬੰਧਕਾਂ ਨੂੰ ਦਿੱਤੀ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ
ਇਹ ਵਾਧਾ ਸਿਰਫ ਯੂ. ਟੀ. ਚੰਡੀਗੜ੍ਹ ਦੇ ਉਨ੍ਹਾਂ ਕਰਮਚਾਰੀਆਂ ਲਈ ਹੈ ਜੋ ਕਿ ਕੇਂਦਰੀ ਮਾਪਦੰਡਾਂ ਅਨੁਸਾਰ ਮਹਿੰਗਾਈ ਭੱਤਾ ਪ੍ਰਾਪਤ ਕਰ ਰਹੇ ਹਨ। ਮਹਿੰਗਾਈ ਭੱਤੇ ਵਿਚ ਇਹ ਵਾਧਾ ਕੇਂਦਰੀ ਪੈਟਰਨ ਦੇ ਤਹਿਤ ਹੋਵੇਗਾ। ਇਸ ਦੇ ਨਾਲ ਹੀ ਆਰਥਿਕ ਸਥਿਤੀ ਨੂੰ ਵਧੀਆ ਬਣਾਉਣ ਲਈ ਨਵੇਂ ਪੱਧਰ 'ਤੇ ਪਹਿਲਾਂ ਹੀ ਅਮਲ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਕਰਮਚਾਰੀਆਂ, ਪੈਨਸ਼ਨ ਧਾਰਕਾਂ ਲਈ ਨਵੇਂ ਹੁਕਮ ਜਾਰੀ
ਮਹੱਤਵਪੂਰਨ ਪ੍ਰਸ਼ਾਸਨਿਕ ਅਧਿਕਾਰੀ ਅਤੇ ਜ਼ਿੰਮੇਦਾਰ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਕੇ ਇਸ ਨੋਟੀਫਿਕੇਸ਼ਨ ਦੀ ਇਕ ਕਾਪੀ ਅਕਾਊਂਟੈਂਟ ਜਨਰਲ ਖਜ਼ਾਨਾ ਅਧਿਕਾਰੀ ਅਤੇ ਆਈ. ਟੀ. ਵਿਭਾਗ ਦੇ ਅਧਿਕਾਰੀਆਂ ਨੂੰ ਅਪਡੇਟ ਕਰਨ ਲਈ ਭੇਜੀ ਗਈ ਹੈ। ਇਸ ਦੇ ਨਾਲ ਹੀ, ਸਟੇਟ ਇਨਫਰਮੈਟਿਕਸ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਜਾਣਕਾਰੀ ਨੂੰ ਸੈਲਰੀ ਪੋਰਟਲ 'ਤੇ ਅਪਡੇਟ ਕਰਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਅਲਰਟ ਹੋਇਆ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e