ਪੰਜਾਬ ’ਚ ਲਗਭਗ ਹਰ 42ਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਹੋ ਰਹੀ ਮੌਤ

Tuesday, May 18, 2021 - 02:13 PM (IST)

ਪੰਜਾਬ ’ਚ ਲਗਭਗ ਹਰ 42ਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਹੋ ਰਹੀ ਮੌਤ

ਜਲੰਧਰ (ਰੱਤਾ) : ਪੰਜਾਬ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਵਿਚ ਇਸ ਮਹਾਮਾਰੀ ਕਾਰਨ ਸੂਬੇ ਵਿਚ 193 ਮਰੀਜ਼ ਦਮ ਤੋੜ ਚੁੱਕੇ ਹਨ, ਜਿਸ ਨਾਲ ਹੁਣ ਤੱਕ ਸੂਬੇ ਵਿਚ 12087 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 3 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਹੁਣ ਤੱਕ ਪ੍ਰਾਪਤ ਅੰਕੜਿਆਂ ਦਾ ਅਧਿਐਨ ਕਰਨ ’ਤੇ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਲਗਭਗ ਹਰ 42ਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਇਸ ਮਹਾਮਾਰੀ ਦੀ ਲਪੇਟ ਵਿਚ ਆ ਕੇ ਮੌਤ ਹੋ ਜਾਂਦੀ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਹਰ 70ਵੇਂ, ਹਰਿਆਣਾ ਵਿਚ 104ਵੇਂ ਅਤੇ ਜੰਮੂ-ਕਸ਼ਮੀਰ ਵਿਚ 78ਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਵਿਚ 7013 ਨਵੇਂ ਪਾਜ਼ੇਟਿਵ ਮਰੀਜ਼ਾਂ ਦੇ ਨਾਲ-ਨਾਲ ਹੁਣ ਸੂਬੇ ਵਿਚ 504562 ਲੋਕ ਇਸ ਮਹਾਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ।

ਇਹ ਵੀ ਪੜ੍ਹੋ : ਪੇਂਡੂ ਲੋਕਾਂ ਦੇ ਕੋਵਿਡ ਟੈਸਟ ਤੇ ਟੀਕਾਕਰਨ ’ਚ ਤੇਜ਼ੀ ਲਿਆਂਦੀ ਜਾਵੇਗੀ : ਮੁੱਖ ਸਕੱਤਰ    

4 ਸੂਬਿਆਂ ’ਚ ਮੌਤ ਦਰ
ਪੰਜਾਬ : 2.39 ਫੀਸਦੀ
ਹਿਮਾਚਲ ਪ੍ਰਦੇਸ਼ : 1.44 ਫੀਸਦੀ
ਹਰਿਆਣਾ : 0.96 ਫੀਸਦੀ
ਜੰਮੂ-ਕਸ਼ਮੀਰ : 1.28 ਫੀਸਦੀ

ਇਹ ਵੀ ਪੜ੍ਹੋ : ਥਾਣੇਦਾਰਾਂ ਦੇ ਕਤਲ ਦੇ ਮਾਮਲੇ ’ਚ ਪੁਲਸ ਨੇ ਵਿੱਕੀ ਗੌਂਡਰ ਅਤੇ ਸ਼ੇਰੇ ਖੁੱਬਣ ਦੇ ਰਿਸ਼ਤੇਦਾਰਾਂ ਤੋਂ ਕੀਤੀ ਪੁੱਛਗਿੱਛ

4 ਸੂਬਿਆਂ ’ਚ ਰਿਕਵਰੀ ਦਰ
ਪੰਜਾਬ : 82.43 ਫੀਸਦੀ
ਹਿਮਾਚਲ ਪ੍ਰਦੇਸ਼ : 75.5 ਫੀਸਦੀ
ਹਰਿਆਣਾ : 86.06 ਫੀਸਦੀ
ਜੰਮੂ-ਕਸ਼ਮੀਰ : 77.6 ਫੀਸਦੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 
 


author

Anuradha

Content Editor

Related News