ਪੰਜਾਬ 'ਚ 'ਕੋਰੋਨਾ' ਦੀ ਆੜ 'ਚ ਇਹ ਬੀਮਾਰੀ ਵੀ ਲੱਗੀ ਫੈਲਣ, ਸਿਹਤ ਵਿਭਾਗ ਚਿੰਤਤ
Saturday, Dec 30, 2023 - 08:51 AM (IST)
ਲੁਧਿਆਣਾ (ਸਹਿਗਲ) : ਅਜਿਹੇ ਸਮੇਂ ਜਦੋਂ ਸਭ ਦਾ ਧਿਆਨ ਕੋਰੋਨਾ ਦੇ ਨਵੇਂ ਰੂਪ ਜੇ. ਐੱਨ.-1 ’ਤੇ ਕੇਂਦਰਿਤ ਹੈ, ਉੱਥੇ ਦੂਜੇ ਪਾਸੇ ਸਵਾਈਨ ਫਲੂ ਵੀ ਹੌਲੀ-ਹੌਲੀ ਆਪਣਾ ਸਿਰ ਚੁੱਕ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਇਸ ਵੱਧਦੇ ਮਾਮਲਿਆਂ ਨੂੰ ਲੈ ਕੇ ਚਿੰਤਤ ਹਨ। ਸੀਜ਼ਨ ਦੌਰਾਨ ਜ਼ਿਲ੍ਹੇ ’ਚ 13 ਮਰੀਜ਼ਾਂ ’ਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। 8 ਮਰੀਜ਼ ਅਜੇ ਵੀ ਹਸਪਤਾਲਾਂ ’ਚ ਜੇਰੇ ਇਲਾਜ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 35 ਲੱਖ ਰਾਸ਼ਨ ਕਾਰਡਧਾਰਕਾਂ ਲਈ ਚਿੰਤਾ ਭਰੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
ਸਿਹਤ ਅਧਿਕਾਰੀਆਂ ਮੁਤਾਬਕ ਜਨਵਰੀ ਤੋਂ ਹੁਣ ਤੱਕ ਸਵਾਈਨ ਫਲੂ ਦੇ 27 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਬਾਹਰਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਦੋ ਹਫ਼ਤਿਆਂ ’ਚ ਸਥਾਨਕ ਹਸਪਤਾਲਾਂ ’ਚ 3 ਦਰਜਨ ਦੇ ਕਰੀਬ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਦੂਜੇ ਜ਼ਿਲ੍ਹਿਆਂ ਦੇ ਵਸਨੀਕ ਹਨ। ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਦੇ 8 ਮਰੀਜ਼ਾਂ ’ਚ 2 ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਦਾ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ। ਮਾਹਿਰਾਂ ਅਨੁਸਾਰ, ਸਰਦੀਆਂ ਦੀ ਵਧਦੀ ਤੀਬਰਤਾ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਦੌਰਾਨ ਵਿਅਕਤੀ ਦੀ ਮੌਤ, ਮੌਸਮ ਵਿਭਾਗ ਨੇ ਜਾਰੀ ਕੀਤਾ ਹੋਇਆ ਹੈ Alert
ਕੋਰੋਨਾ ਅਤੇ ਸਵਾਈਨ ਫਲੂ ਤੋਂ ਬਚਣ ਲਈ ਮਾਸਕ ਲਗਾਓ
ਮਾਹਿਰਾਂ ਅਨੁਸਾਰ ਕੋਰੋਨਾ ਅਤੇ ਸਵਾਈਨ ਫਲੂ ਤੋਂ ਬਚਣ ਲਈ ਲੋਕਾਂ ਨੂੰ ਇਨ੍ਹਾਂ ਦਿਨਾਂ ’ਚ ਮਾਸਕ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜ਼ਿਲ੍ਹਾ ਮਹਾਮਾਰੀ ਮਾਹਿਰ ਡਾ. ਰਮਨਪ੍ਰੀਤ ਕੌਰ ਨੇ ਦੱਸਿਆ ਕਿ ਭਾਵੇਂ ਸਵਾਈਨ ਫਲੂ ਦੇ ਲੱਛਣ ਆਮ ਫਲੂ ਵਾਂਗ ਹੀ ਹੁੰਦੇ ਹਨ ਪਰ ਜਦੋਂ ਬੁਖ਼ਾਰ 101 ਡਿਗਰੀ ਤੋਂ ਉੱਪਰ, ਖੰਘ, ਜ਼ੁਕਾਮ, ਸਾਹ ਲੈਣ ’ਚ ਦਿੱਕਤ, ਛਿੱਕ ਜਾਂ ਨੱਕ ਵਗਣਾ, ਗਲੇ ’ਚ ਦਰਦ ਅਤੇ ਸਰੀਰ ’ਚ ਦਰਦ ਹੋਵੇ ਤਾਂ ਕਿਸੇ ਮਾਹਿਰ ਤੋਂ ਆਪਣੀ ਜਾਂਚ ਜ਼ਰੂਰ ਕਰਵਾਓ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਥੁੱਕ ਅਤੇ ਬਲਗਮ ਦੇ ਕਣਾਂ ਕਾਰਨ ਹੁੰਦਾ ਹੈ। ਇਸ ਲਈ ਖੰਘਦੇ ਅਤੇ ਛਿੱਕਦੇ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ ਨਾਲ ਢਕੋ।
ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8