ਆਲਟੋ ਕਾਰ ਸਵਾਰ ਦੋ ਨੌਜਵਾਨ 140 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ
Saturday, Dec 28, 2024 - 02:49 PM (IST)
ਤਪਾ ਮੰਡੀ (ਸ਼ਾਮ,ਗਰਗ) : ਤਪਾ ਪੁਲਸ ਨੇ ਆਲਟੋ ਕਾਰ ਸਵਾਰ ਦੋ ਨੌਜਵਾਨਾਂ ਨੂੰ 140 ਗ੍ਰਾਮ ਨਸ਼ੀਲੇ ਪਦਾਰਥ ਸਣੇ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਤਪਾ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਰਨਾਲਾ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਤਪਾ ਬਲਜੀਤ ਸਿੰਘ ਢਿੱਲੋਂ ਦੇ ਹੁਕਮਾਂ 'ਤੇ ਨਸ਼ਿਆਂ ਖ਼ਿਲਾਫ ਚਲਾਈ ਮੁਹਿੰਮ ਦੌਰਾਨ ਏ.ਐੱਸ.ਆਈ ਜਸਵੀਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਘੁੜੈਲੀ ਪੁਲ ਹੇਠਾਂ ਆਉਣ-ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਆਲਟੋ ਕਾਰ ਜੋ ਘੁੜੈਲੀ ਸਾਈਡ ਤੋਂ ਸ਼ਹਿਰ ਵੱਲ ਨੂੰ ਜਾ ਰਹੀ ਸੀ ਨੂੰ ਰੋਕਿਆ ਤਾਂ ਦੋ ਨੌਜਵਾਨ ਕਾਰ ਦੀਆਂ ਅਗਲੀਆਂ ਸੀਟਾਂ 'ਤੇ ਬੈਠੇ ਸਨ।
ਡਰਾਇਵਰ ਸੀਟ 'ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਰਵਿੰਦਰ ਪਾਲ ਸਿੰਘ ਉਰਫ ਗੁਰਵਿੰਦਰ ਪੁੱਤਰ ਜਗਰਾਜ ਸਿੰਘ ਵਾਸੀ ਕਾਂਗੜ ਪੱਤੀ ਭਾਈਰੂਪਾ ਦੱਸਿਆ ਅਤੇ ਦੂਸਰੇ ਨੌਜਵਾਨ ਨੇ ਆਪਣਾ ਨਾਮ ਤੇਜਿੰਦਰ ਸਿੰਘ ਉਰਫ ਕੋਕਾ ਪੁੱਤਰ ਸ਼ੇਰਾ ਸਿੰਘ ਵਾਸੀ ਕਾਂਗੜ ਦੱਸਿਆ। ਇਸ ਦੌਰਾਨ ਜਦੋਂ ਹੈਂਡ ਬਰੇਕਾਂ ਵਿਚਾਰ ਪਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਕਰੀਮ ਰੰਗ ਦਾ ਨਸ਼ੀਲਾ ਪਾਊਡਰ ਤੋਲਣ ‘ਤੇ 140 ਗ੍ਰਾਮ ਬਰਾਮਦ ਕੀਤਾ। ਪੁਲਸ ਨੇ ਕਾਰ ਸਣੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅੱਜ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।