ਸ਼ਹਿਰੀ ਇਲਾਕਿਆਂ ’ਚ ‘ਆਪ’ ਵੱਡੀ ਪਾਰਟੀ ਵਜੋਂ ਉੱਭਰੀ : ਅਮਨ ਅਰੋੜਾ

Monday, Nov 25, 2024 - 11:44 AM (IST)

ਸ਼ਹਿਰੀ ਇਲਾਕਿਆਂ ’ਚ ‘ਆਪ’ ਵੱਡੀ ਪਾਰਟੀ ਵਜੋਂ ਉੱਭਰੀ : ਅਮਨ ਅਰੋੜਾ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਉੱਪ-ਚੋਣਾਂ ’ਚ ਮਿਲੇ ਭਰਵੇਂ ਸਮਰਥਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਨੂੰ ਜਾਂਦਾ ਹੈ।  'ਆਪ' ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿੱਥੇ ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ., ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਵਿੰਦਰਜੀਤ ਸਿੰਘ ਸਿੰਘ ਲਾਡੀ ਢੋਸ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ- ਮੱਥਾ ਟੇਕ ਘਰ ਆਏ ਮੁੰਡੇ ਨੂੰ ਦੋਸਤਾਂ ਨੇ ਬਾਹਰ ਬੁਲਾਇਆ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ 'ਤੇ ਹੋਸ਼
ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉੱਪ-ਚੋਣਾਂ ’ਚ 'ਆਪ' ਦੇ ਉਮੀਦਵਾਰਾਂ ਨੂੰ ਚਾਰ ’ਚੋਂ ਤਿੰਨ ਹਲਕਿਆਂ ’ਚ ਫੈਸਲਾਕੁੰਨ ਜਿੱਤ ਦਿਵਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਤੀਜਾ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕ 'ਆਪ' ਦੀ ਲੀਡਰਸ਼ਿਪ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਅਤੇ ਉਸ ਦੇ ਵਿਜ਼ਨ ’ਤੇ ਭਰੋਸਾ ਕਰਦੇ ਹਨ। ਅਰੋੜਾ ਨੇ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਆਗੂਆਂ ਦੀ ਸਖ਼ਤ ਮਿਹਨਤ ਨੂੰ ਦਿੱਤਾ।

ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਨੂੰ ਵੀ ਸਵੀਕਾਰ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਕਜੁੱਟ ਟੀਮ ਵਜੋਂ ਕੰਮ ਕਰਦੇ ਰਹਿਣ ਦਾ ਅਹਿਦ ਲਿਆ। ਅਰੋੜਾ ਨੇ ਕਿਹਾ ਕਿ ਇਹ ਜਿੱਤ ਭ੍ਰਿਸ਼ਟਾਚਾਰ ਦੇ ਖ਼ਾਤਮੇ ਦੇ ਨਾਲ-ਨਾਲ ਪੰਜਾਬ ਦੀ ਸਿਹਤ ਸੰਭਾਲ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਬਿਹਤਰ ਬਣਾਉਣ ਲਈ 'ਆਪ' ਦੀ ਵਚਨਬੱਧਤਾ ਲਈ ਲੋਕਾਂ ਦੇ ਮਜ਼ਬੂਤ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ 'ਆਪ' ਸੂਬੇ ’ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ’ਚ ਸਫ਼ਲ ਰਹੀ ਹੈ, ਜਿਵੇਂ ਕਿ ਮੁਫ਼ਤ ਬਿਜਲੀ, ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ 48,000 ਨੌਕਰੀਆਂ ਤੇ ਸਿੱਖਿਆ ਤੇ ਸਿਹਤ ਸੰਭਾਲ ਖੇਤਰਾਂ ’ਚ ਮਹੱਤਵਪੂਰਨ ਨਿਵੇਸ਼।

ਇਹ ਵੀ ਪੜ੍ਹੋ- ਜਲੰਧਰ ਦੇ ਮੋਹਿਤ ਦੁੱਗ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਜਿੱਤਿਆ ਸਿਲਵਰ ਮੈਡਲ

ਮੌਜੂਦਾ ਸਿਆਸੀ ਸਥਿਤੀ ਦਾ ਜ਼ਿਕਰ ਕਰਦਿਆਂ ਅਰੋੜਾ ਨੇ ਕਿਹਾ ਕਿ ਨਤੀਜਿਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਕਾਂਗਰਸੀ ਆਗੂਆਂ ਦੀ ਉਨ੍ਹਾਂ ਦੇ ਘਰੇਲੂ ਹਲਕਿਆਂ ’ਚ ਹਾਰ ਨੂੰ ਦਰਸਾਇਆ ਹੈ। ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਦੀ ਹਾਰ ਤੋਂ ਸਭ ਤੋਂ ਵੱਧ ਜੇਕਰ ਕੋਈ ਖ਼ੁਸ਼ ਹੈ ਤਾਂ ਉਹ ਪ੍ਰਤਾਪ ਸਿੰਘ ਬਾਜਵਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਇਕਜੁੱਟ ਪਾਰਟੀ ਨਹੀਂ ਰਹੀ। ਇਹ ਕਈ ਧੜਿਆਂ-ਬਾਜਵਾ ਮਿਸਲ, ਚੰਨੀ ਮਿਸਲ, ਰੰਧਾਵਾ ਮਿਸਲ ਅਤੇ ਵੜਿੰਗ ਮਿਸਲ ’ਚ ਵੰਡੀ ਹੋਈ ਹੈ।

ਇਹ ਵੀ ਪੜ੍ਹੋ- ਬਠਿੰਡਾ ਤੋਂ ਵੱਡੀ ਖ਼ਬਰ, ਦੋ ਮੰਜ਼ਿਲਾਂ ਰੈਸਟੋਰੈਂਟ 'ਚ ਧਮਾਕਾ, ਲੱਗੀ ਭਿਆਨਕ ਅੱਗ

'ਆਪ' ਪ੍ਰਧਾਨ ਨੇ ਕਿਹਾ ਕਿ ਚਾਰ ਹਲਕਿਆਂ ’ਚ 'ਆਪ' ਨੇ ਕੁੱਲ ਵੋਟ ਸ਼ੇਅਰ ਦਾ 46% ਪ੍ਰਾਪਤ ਕੀਤਾ, ਜਦੋਂ ਕਿ ਕਾਂਗਰਸ ਨੂੰ 33% ਅਤੇ ਭਾਜਪਾ ਨੂੰ ਸਿਰਫ਼਼ 10% ਵੋਟਾਂ ਮਿਲੀਆਂ। ਅਰੋੜਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ, ਖ਼ਾਸ ਕਰਕੇ ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਬਰਨਾਲਾ ਵਰਗੀਆਂ ਥਾਵਾਂ ’ਤੇ ਭਾਜਪਾ ਦੀ ਮਜ਼ਬੂਤ ਪਕੜ ਦੀਆਂ ਉਮੀਦਾਂ ਪੂਰੀਆਂ ਨਹੀਂ ਹੋਈਆਂ ਅਤੇ ਪਾਰਟੀ ਦਾ ਵੋਟ ਸ਼ੇਅਰ ਬਹੁਤ ਘੱਟ ਰਿਹਾ। ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ ਸ਼ਹਿਰੀ ਖੇਤਰਾਂ ’ਚ ਖ਼ਾਸ ਤੌਰ ’ਤੇ ਮਜ਼ਬੂਤ ਸੀ, ਜਿਸ ਨੇ ਆਪਣਾ ਸਮਰਥਨ ਆਧਾਰ ਹੋਰ ਮਜ਼ਬੂਤ ਕੀਤਾ। ਇਹ ਸਪੱਸ਼ਟ ਫ਼ਤਵਾ ਪੰਜਾਬ ਦੇ ਵਿਕਾਸ ਲਈ ਪਾਰਟੀ ਦੇ ਵਿਜ਼ਨ ’ਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।
 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ: ਸ਼ਰਾਬ ਨੇ ਮਰਵਾ 'ਤਾ ਮਾਪਿਆਂ ਦਾ ਸੋਹਣਾ-ਸੁਨੱਖਾ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News