ਤੇਲ ਕੀਮਤਾਂ ''ਚ ਵਾਧੇ ਨੂੰ ਲੈ ਕੇ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

2020-06-21T14:55:42.053

ਤਲਵੰਡੀ ਸਾਬੋ (ਮੁਨੀਸ਼) : ਦੇਸ਼ ਵਿਚ ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਵਿਚ ਤੇਲ ਕੀਮਤਾਂ 'ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ 14 ਦਿਨਾਂ ਤੋਂ ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਾਰਨਪਹਿਲਾਂ ਹੀ ਕੋਰੋਨਾ ਕਾਰਣ ਮੰਦੀ ਦੀ ਮਾਰ ਝੱਲ ਰਹੇ ਦੇਸ਼ਵਾਸੀਆਂ 'ਤੇ ਹੋਰ ਬੋਝ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਗਰਮੀ ਨਾਲ ਬੇਹਾਲ ਹੋਏ ਪੰਜਾਬੀਆਂ ਨੂੰ ਠਾਰੇਗਾ ਮੀਂਹ, ਇਸ ਦਿਨ ਸੂਬੇ 'ਚ ਦਸਤਕ ਦੋਵੇਗਾ ਮਾਨਸੂਨ 

ਉਨ੍ਹਾਂ ਕਿਹਾ ਕਿ ਬੇਸ਼ੱਕ ਦੁਨੀਆ ਵਿਚ ਤੇਲ ਦੀਆਂ ਕੀਮਤਾਂ ਘੱਟ ਹੋ ਰਹੀਆਂ ਹਨ ਪਰ ਭਾਰਤ ਵਿਚ ਤੇਲ ਕੀਮਤਾਂ ਵਧਣ ਕਾਰਣ ਜਿੱਥੇ ਨਿੱਜੀ ਸੈਕਟਰ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ, ਉਥੇ ਹੀ ਆਮ ਲੋਕਾਂ 'ਤੇ ਹੋਰ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਪਿਛਲੇ ਦਿਨਾਂ 'ਚ ਵਧਾਏ ਪੈਟਰੋਲ ਵੈਟ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਕਾਬੂ ਨਾ ਪਾਇਆ ਅਤੇ ਇਹ ਵਧੇ ਭਾਅ ਵਾਪਸ ਨਾ ਲਏ ਤਾਂ ਆਮ ਆਦਮੀ ਪਾਰਟੀ ਕੇਂਦਰ ਅਤੇ ਪੰਜਾਬ ਸਰਕਾਰ ਦਾ ਘਿਰਾਅ ਕਰੇਗੀ।

ਇਹ ਵੀ ਪੜ੍ਹੋ : ਸਮਰਾਲਾ ''ਚ ਕੋਰੋਨਾ ਦੀ ਮਾਰ, ਬੀਬੀ ਪੁਲਸ ਅਫ਼ਸਰ ਸਣੇ ਇਕ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ


Gurminder Singh

Content Editor

Related News