ਸੁਖਪਾਲ ਖਹਿਰਾ ਦੇ ਅਸਤੀਫੇ ''ਤੇ ਅਮਨ ਅਰੋੜਾ ਦਾ ਵੱਡਾ ਬਿਆਨ

01/06/2019 6:28:42 PM

ਚੰਡੀਗੜ੍ਹ : ਸੁਖਪਾਲ ਖਹਿਰਾ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪਾਰਟੀ ਬੁਲਾਰੇ ਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਲੋਕਾਂ ਦੀ ਗੈਰਤ ਜਗਾਉਣ ਵਾਲੇ ਖਹਿਰਾ ਦੀ ਆਪਣੀ ਗੈਰਤ ਮਰ ਗਈ ਹੈ ਅਤੇ ਅਜਿਹੇ ਵਿਅਕਤੀਆਂ ਦੇ ਪਾਰਟੀ 'ਚੋਂ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ। ਭਾਵੇਂ ਖਹਿਰਾ ਨੇ ਪਾਰਟੀ 'ਚੋਂ ਅਸਤੀਫਾ ਦੇ ਦਿੱਤਾ ਹੈ ਪਰ ਉਹ ਅਜੇ ਵੀ ਵਿਧਾਇਕੀ ਦੇ ਅਹੁਦੇ 'ਤੇ ਸੱਪ ਵਾਂਗ ਕੁੰਡਲੀ ਮਾਰ ਕੇ ਬੈਠੇ ਹਨ। ਸੁਖਪਾਲ ਖਹਿਰਾ ਨੂੰ ਖੁਦਗਰਜ਼ ਆਗੂ ਦੱਸਦੇ ਹੋਏ ਅਰੋੜਾ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਦੀ ਪਾਰਟੀ 'ਚ ਕੋਈ ਥਾਂਹ ਨਹੀਂ ਹੈ। 
ਇਸ ਦੇ ਨਾਲ ਹੀ ਅਮਨ ਅਰੋੜਾ ਨੇ ਐੱਚ. ਐੱਸ. ਫੂਲਕਾ ਵਲੋਂ ਦਿੱਤੇ ਅਸਤੀਫੇ 'ਤੇ ਬੋਲਦੇ ਹੋਏ ਕਿਹਾ ਕਿ ਫੂਲਕਾ ਉਨ੍ਹਾਂ ਦੇ ਸਤਿਕਾਰ ਯੋਗ ਹਨ ਅਤੇ ਉਨ੍ਹਾਂ ਇਹ ਅਸਤੀਫਾ ਆਪਣੀ ਮਰਜ਼ੀ ਨਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫੂਲਕਾ ਨੇ ਕਦੇ ਵੀ ਪਾਰਟੀ ਦਾ ਅਨੁਸ਼ਾਸਨ ਭੰਗ ਨਹੀਂ ਕੀਤਾ ਅਤੇ ਉਹ ਹਮੇਸ਼ਾ ਅਰਵਿੰਦ ਕੇਜਰੀਵਾਲ ਦਾ ਸਤਿਕਾਰ ਕਰਦੇ ਰਹੇ ਹਨ।

Gurminder Singh

This news is Content Editor Gurminder Singh