ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ
Wednesday, Oct 29, 2025 - 06:07 PM (IST)
ਚੰਡੀਗੜ੍ਹ/ਗਾਂਧੀਨਗਰ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ। ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਅਤੇ ਇਸਦੇ ਲੋਕਾਂ 'ਤੇ ਦੀ ਸਦੀਵੀਂ ਮਿਹਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।
ਅਰੋੜਾ ਨੇ ਕਿਹਾ ਕਿ ਅਕਸ਼ਰਧਾਮ ਦੇ ਬ੍ਰਹਮ ਆਭਾ ਵਿਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਰੇ ਮੱਤਾਂ ਲਈ ਸਤਿਕਾਰ ਅਤੇ ਏਕਤਾ ਦੀ ਡੂੰਘੀ ਭਾਵਨਾ ਦੇ ਨਾਲ ਸਾਡੇ ਮਹਾਨ ਰਾਸ਼ਟਰ ਨੂੰ ਇੱਕ ਧਾਗੇ ਵਿੱਚ ਪਰੋ ਕੇ ਰੱਖਦਾ ਹੈ।
