ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਅਮਨ ਅਰੋੜਾ ਦੀ ਨਸੀਹਤ

Monday, Jan 07, 2019 - 05:31 PM (IST)

ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਅਮਨ ਅਰੋੜਾ ਦੀ ਨਸੀਹਤ

ਚੰਡੀਗੜ੍ਹ (ਵਾਰਤਾ)— ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਵੱਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬਿਆਂ ਨਾਲ ਕਰਨ 'ਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਉਨ੍ਹਾਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਸਿੱਖਿਆ ਪ੍ਰਣਾਲੀ 'ਚ ਸੁਧਾਰ ਕਰਨ ਲਈ ਸੋਨੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸਬਕ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਓ. ਪੀ. ਸੋਨੀ ਨੂੰ ਸਰਕਾਰੀ ਸਕੂਲਾਂ ਦੀ ਤੁਲਨਾ ਢਾਬਿਆਂ ਅਤੇ ਪ੍ਰਾਈਵੇਟ ਸਕੂਲਾਂ ਦੀ ਤੁਲਨਾ ਫਾਈਵ ਸਟਾਰ ਹੋਟਲ ਨਾਲ ਨਹੀਂ ਕਰਨੀ ਚਾਹੀਦੀ ਸੀ। ਅਜਿਹਾ ਕਰਕੇ ਸੋਨੀ ਨੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਲੱਖਾਂ ਗਰੀਬ ਬੱਚਿਆਂ ਦਾ ਮਜ਼ਾਕ ਬਣਾਇਆ ਹੈ। 

ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਗਠਜੋੜ ਅਤੇ ਹੁਣ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ 'ਚ ਸਿੱਖਿਆ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ। ਅਜਿਹੀ ਹਾਲਤ 'ਚ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਦੁਰੱਸਤ ਕਰਨ ਦੀ ਬਜਾਏ ਉਸ ਦਾ ਮਜ਼ਾਕ ਉਡਾਉਣਾ ਸਿੱਖਿਆ ਮੰਤਰੀ ਦੀ ਗੰਭੀਰਤਾ ਨੂੰ ਜ਼ਾਹਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਓ. ਪੀ. ਸੋਨੀ ਨੂੰ ਆਪਣੀ ਇਸ ਟਿੱਪਣੀ 'ਤੇ ਮੁਆਫੀ ਮੰਗਣੀ ਚਾਹੀਦੀ ਹੈ। 'ਆਪ' ਆਗੂ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਸਿੱਖਿਆ ਪ੍ਰਣਾਲੀ 'ਚ ਕੀਤੀ ਗਏ ਸੁਧਾਰਾਂ ਦੀ ਵਿਸ਼ਵ ਭਰ 'ਚ ਪ੍ਰਸ਼ੰਸਾ ਹੋ ਰਹੀ ਹੈ। ਦਿੱਲੀ ਸਰਕਾਰ ਤੋਂ ਸਬਕ ਲੈਂਦੇ ਹੋਏ ਸਿੱਖਿਆ ਪ੍ਰਣਾਲੀ 'ਚ ਨਵੀਆਂ ਤਕਨੀਕਾਂ ਲਾਗੂ ਕਰਨੀਆਂ ਚਾਹੀਦੀਆਂ ਹਨ। ਓ. ਪੀ. ਸੋਨੀ ਨੂੰ ਮਨੀਸ਼ ਸਿਸੋਦੀਆ ਦੀ ਤਰ੍ਹਾਂ ਗੰਭੀਰਤਾ ਦੇ ਨਾਲ ਕੰਮ ਕਰਨਾ ਚਾਹੀਦਾ ਹੈ।


author

shivani attri

Content Editor

Related News