ਪੰਜਾਬ ''ਚ ''ਆਪ'' ਨੂੰ ਗਠਜੋੜ ਦੀ ਕੋਈ ਲੋੜ ਨਹੀਂ : ਅਮਨ ਅਰੋੜਾ

04/22/2019 2:04:09 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਦੇ ਹੱਕ 'ਚ ਪ੍ਰਚਾਰ ਕਰਨ ਲਈ ਪੰਜਾਬ ਦੇ ਸਹਿ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਸੋਮਵਾਰ ਨੂੰ ਲੁਧਿਆਣਾ ਪੁੱਜੇ। ਇਸ ਮੌਕੇ ਪ੍ਰੈਸ ਕਾਨਫਰੰਸ ਕਰਦਿਆਂ ਉਨ੍ਹਾਂ ਨੇ ਵਿਰੋਧੀਆਂ 'ਤੇ ਖੂਬ ਰਗੜੇ ਲਾਏ। ਅਮਨ ਅਰੋੜਾ ਨੇ ਕਿਹਾ ਕਿ 'ਆਪ' ਦਾ ਗਠਜੋੜ ਦਿੱਲੀ ਜਾਂ ਹਰਿਆਣਾ 'ਚ ਤਾਂ ਹੋ ਸਕਦਾ ਹੈ ਪਰ ਪੰਜਾਬ 'ਚ ਪਾਰਟੀ ਨੂੰ ਗਠਜੋੜ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਦੀ ਬੀ ਟੀਮ ਨਹੀਂ ਹੈ, ਸਗੋਂ ਅਕਾਲੀ ਦਲ ਅਤੇ ਭਾਜਪਾ ਮਿਲ ਕੇ ਫਰੈਂਡਲੀ ਮੈਚ ਖੇਡ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਜੇਕਰ ਲੋਕ ਵਿਕਾਸ ਅਤੇ ਕੰਮਾਂ ਨੂੰ ਵੋਟ ਪਾਉਣਾ ਚਾਹੁੰਦੇ ਹਨ ਤਾਂ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ। ਉਨ੍ਹਾਂ ਤੇਜਪਾਲ ਸਿੰਘ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਪ੍ਰੋ. ਤੇਜਪਾਲ ਇਕ ਸੂਝਵਾਨ ਅਤੇ ਪੜ੍ਹੇ-ਲਿਖੇ ਉਮੀਦਵਾਰ ਹਨ ਅਤੇ ਇਸ ਲਈ ਲੁਧਿਆਣਾ ਦੇ ਮੁੱਦਿਆਂ ਨੂੰ ਚੰਗੀ ਤਰ੍ਹਾਂ ਸੰਸਦ 'ਚ ਚੁੱਕਣਗੇ।  ਉਨ੍ਹਾਂ ਕਿਹਾ ਕਿ ਪ੍ਰੋ. ਤੇਜਪਾਲ 27 ਅਪ੍ਰੈਲ ਨੂੰ ਆਪਣੀ ਨਾਮਜ਼ਦਗੀ ਦਾਖਲ ਕਰਨਗੇ। 


Babita

Content Editor

Related News