ਬੇਅਦਬੀ ਮਾਮਲਿਆਂ 'ਤੇ ਅਮਨ ਅਰੋੜਾ ਨੇ ਘੇਰੀ ਕਾਂਗਰਸ ਤੇ ਅਕਾਲੀ ਦਲ

07/13/2019 1:47:21 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ 'ਚ ਹੋਈਆਂ ਬੇਅਦਬੀਆਂ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਅਮਨ ਅਰੋੜਾ ਦਾ ਕਹਿਣਾ ਹੈ ਕਿ 26 ਅਕਤੂਬਰ, 2015 ਨੂੰ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਪਰ ਅੱਜ 4 ਸਾਲਾਂ ਬਾਅਦ ਵੀ ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਨੇ ਬੇਅਦਬੀ ਦੇ 3 ਕੇਸ ਸੀ. ਬੀ. ਆਈ. ਨੂੰ ਸੌਂਪ ਦਿੱਤੇ ਸਨ ਅਤੇ ਫਿਰ ਕੈਪਟਨ ਦੀ ਸਰਕਾਰ ਆ ਗਈ ਪਰ ਇਸ ਮਾਮਲੇ 'ਚ ਨਾ ਤਾਂ ਅਕਾਲੀ ਅਤੇ ਨਾ ਹੀ ਕੈਪਟਨ ਸਰਕਾਰ ਕੁਝ ਕਰ ਸਕੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਸਿਆਸੀ ਨੇਤਾ ਇਨ੍ਹਾਂ ਮਾਮਲਿਆਂ 'ਚ ਸਿਰਫ ਸਿਆਸੀ ਰੋਟੀਆਂ ਸੇਕਣ 'ਚ ਲੱਗੇ ਹੋਏ ਹਨ ਅਤੇ ਸਰਕਾਰਾਂ ਆਪਣੀ ਨਾਕਾਮੀ ਲੁਕਾਉਣ ਲਈ ਪਰਦੇ ਪਾਉਣ 'ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਧਰਮ ਹੋਣਾ ਚਾਹੀਦਾ ਹੈ ਨਾ ਕਿ ਧਰਮ ਦੀ ਰਾਜਨੀਤੀ ਹੋਣੀ ਚਾਹੀਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਬੇਅਦਬੀ ਮਾਮਲਿਆਂ ਸਬੰਧੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦਾ ਹੈ ਤਾਂ ਜੋ ਇਨ੍ਹ੍ਹਾਂ ਮਾਮਲਿਆਂ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਹੋਰ ਮੁੱਖ ਮਸਲਿਆਂ ਵੱਲ ਧਿਆਨ ਦਿੱਤਾ ਜਾ ਸਕੇ।


Babita

Content Editor

Related News