ਸ਼ਹੀਦ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਵਿਧਾਇਕ ਅਮਨ ਅਰੋੜਾ ਨੇ ਕੀਤਾ ਦੁੱਖ ਸਾਂਝਾ
Thursday, Jun 18, 2020 - 04:06 PM (IST)
ਚੀਮਾ ਮੰਡੀ (ਗੋਇਲ) : cਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਅਮਨ ਅਰੋੜਾ ਨੇ ਪਿਤਾ ਲਾਭ ਸਿੰਘ ਅਤੇ ਭਰਾ ਗੁਰਪ੍ਰੀਤ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੂਰੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਉਨ੍ਹਾਂ ਦੀ ਕੁਰਬਾਨੀ ਦਾ ਮੁੱਲ ਨਹੀਂ ਦੇ ਸਕਦਾ ਪਰ ਫਿਰ ਵੀ ਕੇਂਦਰ ਅਤੇ ਸੂਬਾ ਸਰਕਾਰ ਦੇਸ਼ ਤੋਂ ਕੁਰਬਾਨ ਹੋਣ ਵਾਲੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਬਿਨਾਂ ਮੰਗੇ ਵੱਡੇ ਐਲਾਨ ਕਰੇ। ਉਨ੍ਹਾਂ ਕਿਹਾ ਕਿ ਹੁਣ ਭਾਰਤ ਸਰਕਾਰ ਹੁਣ ਕੋਈ ਫੈਸਲਾਕੁੰਨ ਨੀਤੀ ਅਪਣਾਵੇ ਤਾ ਜੋ ਮਾਂਵਾਂ ਨੂੰ ਆਪਣੇ ਪੁੱਤ ਰੋਜ਼-ਰੋਜ਼ ਨਾ ਮਰਵਾਉਣੇ ਪੈਣ।
ਇਹ ਵੀ ਪੜ੍ਹੋ : ਭਾਰਤ-ਚੀਨ ਫੌਜ 'ਚ ਹੋਈ ਝੜਪ ਦੌਰਾਨ ਜ਼ਿਲ੍ਹਾ ਸੰਗਰੂਰ ਦਾ ਫੌਜੀ ਗੁਰਵਿੰਦਰ ਸਿੰਘ ਹੋਇਆ ਸ਼ਹੀਦ
ਸ਼ਹੀਦ ਦੇ ਨਾਂ 'ਤੇ ਪਿੰਡ ਚ ਸਟੇਡੀਅਮ, ਲਾਇਬ੍ਰੇਰੀ ਤੇ ਸੜਕ ਦਾ ਨਾਂਅ ਰੱਖਿਆ ਜਾਵੇਗਾ : ਹਲਕਾ ਇੰਚਾਰਜ
ਚੀਮਾ ਮੰਡੀ (ਗੋਇਲ) : ਭਾਰਤ-ਚੀਨ ਬਾਰਡਰ 'ਤੇ ਦੇਸ਼ ਲਈ ਕੁਰਬਾਨ ਹੋਣ ਵਾਲੇ ਪਿੰਡ ਤੋਲਾਵਾਲ ਦੇ ਸ਼ਹੀਦ ਫੌਜੀ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਅੱਜ ਕਾਂਗਰਸ ਪਾਰਟੀ ਵੱਲੋਂ ਹਲਕਾ ਇੰਚਾਰਜ ਮੈਡਮ ਦਾਮਨ ਬਾਜਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਫੌਜੀ ਗੁਰਵਿੰਦਰ ਸਿੰਘ ਦੀ ਸ਼ਹੀਦੀ ਨਾਲ ਦੇਸ਼ ਪਿੰਡ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਇਸ ਹੌਂਸਲੇ ਵਾਲੇ ਨੌਜਵਾਨ ਵੱਲੋਂ ਦੇਸ਼ ਲਈ ਦਿੱਤੀ ਕੁਰਬਾਨੀ ਅੱਗੇ ਸਭ ਦਾ ਸਿਰ ਝੁਕਦਾ ਹੈ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਵੇਂ ਸੂਬੇ ਦੇ ਮੁੱਖ ਮੰਤਰੀ ਮਾਣਯੋਗ ਕੈਪਟਨ ਅਮਰਿੰਦਰ ਸਿੰਘ ਜੀ ਨੇ ਐਲਾਨ ਕਰ ਦਿੱਤਾ ਹੈ ਪਰ ਉਹ ਵੀ ਆਪਣੇ ਵੱਲੋਂ ਸ਼ਹੀਦ ਨੌਜਵਾਨ ਦੀ ਯਾਦ 'ਚ ਖੇਡ ਸਟੇਡੀਅਮ, ਲਾਇਬ੍ਰੇਰੀ ਬਣਾਉਣ ਅਤੇ ਸੜਕ ਦਾ ਨਾਂ ਰੱਖਣ ਦਾ ਪੂਰਾ ਉਪਰਾਲਾ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹੀਦ ਫੌਜੀ ਗੁਰਵਿੰਦਰ ਸਿੰਘ ਦਾ ਪਰਿਵਾਰ ਬਹੁਤ ਹੀ ਹੌਂਸਲੇ ਵਾਲਾ ਪਰਿਵਾਰ ਹੈ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਹਰਮਨਦੇਵ ਬਾਜਵਾ, ਸਰਪੰਚ ਮੇਵਾ ਸਿੰਘ, ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਭੰਮ, ਮਲਕੀਤ ਸਿੰਘ ਗੋਰਾਇਆ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਸ਼ਹੀਦ ਫੌਜੀ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ