''ਆਪ'' ਵਿਧਾਇਕ ''ਅਮਨ ਅਰੋੜਾ'' ਨੇ ਸਮਰਥਕਾਂ ਨਾਲ ਮਨਾਈ ਹੋਲੀ, ਪੰਜਾਬ ਲਈ ਆਖੀ ਇਹ ਗੱਲ (ਵੀਡੀਓ)

Friday, Mar 18, 2022 - 03:05 PM (IST)

ਸੁਨਾਮ : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਇੱਥੇ ਪਾਰਟੀ ਦੇ ਸਮਰਥਕਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਹੋਲੀ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਅਮਨ ਅਰੋੜਾ ਨੇ ਕਿਹਾ ਕਿ ਅੱਜ ਰੰਗਾਂ ਦਾ ਪਵਿੱਤਰ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਾਂ ਵੱਲ ਲਿਜਾਣ ਦਾ ਫ਼ੈਸਲਾ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਲੋਕਾਂ ਨੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ 'ਚ ਪਈ ਖੱਟਾਸ ਮਗਰੋਂ ਚੱਲੀਆਂ ਅੰਨ੍ਹੇਵਾਹ ਗੋਲੀਆਂ, ਵਕੀਲ ਮੁੰਡੇ ਨੇ ਦੱਸੀ ਸਾਰੀ ਕਹਾਣੀ

ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਇਕ ਟੀਮ ਬਣਾ ਕੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਕੰਮ ਕਰਨਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਸਭ ਨੂੰ ਇਸ ਖ਼ੁਸ਼ੀਆਂ ਭਰੇ ਮੌਕੇ 'ਤੇ ਚੜ੍ਹਦੀ ਕਲਾ ਬਖ਼ਸ਼ੇ।

ਇਹ ਵੀ ਪੜ੍ਹੋ : ਪੰਜਾਬ 'ਚ ਪੈਨਸ਼ਨ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ ਵਧੀ, 30 ਕਰੋੜ ਤੋਂ ਪਾਰ ਜਾ ਸਕਦੈ ਸਲਾਨਾ ਬਜਟ

ਉਨ੍ਹਾਂ ਕਿਹਾ ਕਿ ਹੋਲੀ ਦੇ ਮੌਕੇ 'ਤੇ ਪੂਰੇ ਪੰਜਾਬ ਦੇ ਲੋਕਾਂ ਦੇ ਚਿਹਰਿਆਂ 'ਤੇ ਇਕ ਖੁਸ਼ੀ ਹੈ ਅਤੇ ਉਨ੍ਹਾਂ ਨੂੰ ਇਕ ਆਸ ਦੀ ਕਿਰਨ ਬੱਝੀ ਹੈ ਕਿ ਹੁਣ ਮੁੜ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪੂਰੇ ਸੂਬੇ ਨੂੰ ਰੰਗ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News