ਅਮਨ ਅਰੋੜਾ ਨੇ ਕਬੂਲਿਆ ਸੁਨੀਲ ਜਾਖੜ ਦਾ Challenge! ਬੋਲੇ-ਦਿਨ, ਤਾਰੀਖ਼ ਤੇ ਜਗ੍ਹਾ...

Thursday, Jun 12, 2025 - 11:59 AM (IST)

ਅਮਨ ਅਰੋੜਾ ਨੇ ਕਬੂਲਿਆ ਸੁਨੀਲ ਜਾਖੜ ਦਾ Challenge! ਬੋਲੇ-ਦਿਨ, ਤਾਰੀਖ਼ ਤੇ ਜਗ੍ਹਾ...

ਲੁਧਿਆਣਾ (ਵਿਸ਼ੇਸ਼) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੇ ਹਾਲੀਆ ਬਿਆਨ ਦਾ ਖੁੱਲ੍ਹ ਕੇ ਸਵਾਗਤ ਕੀਤਾ, ਜਿਸ 'ਚ ਉਨ੍ਹਾਂ ਨੇ ਸਿਆਸਤ 'ਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਕਾਲਤ ਕੀਤੀ ਹੈ। ਜਾਖੜ ਨੇ ਸੁਝਾਅ ਦਿੱਤਾ ਸੀ ਕਿ ਸਾਰੇ ਸਿਆਸੀ ਆਗੂਆਂ ਨੂੰ ਡਰੱਗ ਟੈਸਟ ਕਰਵਾਉਣੇ ਚਾਹੀਦੇ ਹਨ ਅਤੇ ਆਪਣੀਆਂ ਜਾਇਦਾਦਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ, ਜਿਸ ਦੀ ਸ਼ੁਰੂਆਤ ਪਾਰਟੀ ਪ੍ਰਧਾਨਾਂ ਤੋਂ ਹੋਣੀ ਚਾਹੀਦੀ ਹੈ। ਇੱਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਅਮਨ ਅਰੋੜਾ ਨੇ ਇਸ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਅਰਵਿੰਦ ਕੇਜਰੀਵਾਲ ਵਲੋਂ ਰਾਜਨੀਤੀ ਵਿਚ ਪਾਰਦਰਸ਼ਤਾ, ਇਮਾਨਦਾਰੀ ਅਤੇ ਜਵਾਬਦੇਹੀ ਲਿਆਉਣ ਦੇ ਦ੍ਰਿਸ਼ਟੀਕੋਣ ਨਾਲ ਕੀਤੀ ਗਈ ਸੀ। ਮੈਂ ਧੰਨਵਾਦੀ ਹਾਂ ਕਿ ਹੋਰ ਪਾਰਟੀਆਂ ਹੁਣ ਇਸ ਦ੍ਰਿਸ਼ਟੀਕੋਣ ਨੂੰ ਅਪਣਾ ਰਹੀਆਂ ਹਨ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਪੈ ਗਿਆ ਨਵਾਂ ਪੰਗਾ! Road 'ਤੇ ਚੜ੍ਹਨ ਤੋਂ ਲੱਗੇ ਡਰਨ ਕਿਉਂਕਿ...

ਅਮਨ ਅਰੋੜਾ ਦੇ ਨਾਲ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਵੀ ਸਨ। ਇਸ ਦੌਰਾਨ ਅਰੋੜਾ ਨੇ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਇਕ ਸੱਤਾਧਾਰੀ ਪਾਰਟੀ ਦਾ ਸੂਬਾ ਪ੍ਰਧਾਨ ਹੋਣ ਦੇ ਨਾਤੇ ਇਹ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਉਦਾਹਰਣ ਦੇ ਕੇ ਅਗਵਾਈ ਕਰਾਂ। ਮੈਂ ਇਸ ਪਹਿਲ ਕਦਮੀ ਦਾ ਸਵਾਗਤ ਕਰਦਾ ਹਾਂ ਅਤੇ ਆਪਣੀ ਜਾਇਦਾਦ ਦੇ ਵੇਰਵੇ, ਜੋ ਪਹਿਲਾਂ ਹੀ ਉਪਲੱਬਧ ਹਨ, ਦਾ ਖ਼ੁਲਾਸਾ ਕਰਨ ਅਤੇ ਜਾਖੜ ਰਾਹੀਂ ਨਿਰਧਾਰਿਤ ਸਮੇਂ ਅਤੇ ਸਥਾਨ ’ਤੇ ਡਰੱਗ ਟੈਸਟ ਕਰਵਾਉਣ ਲਈ ਤਿਆਰ ਹਾਂ। ਆਓ ਮੀਡੀਆ ਅਤੇ ਡਾਕਟਰੀ ਪੇਸ਼ੇਵਰਾਂ ਦੀ ਮੌਜੂਦਗੀ ਵਿਚ ਇਸ ਟੈਸਟ ਨੂੰ ਪਾਰਦਰਸ਼ੀ ਢੰਗ ਨਾਲ ਕਰੀਏ।

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, 6ਵੀਂ ਤੋਂ 10ਵੀਂ ਜਮਾਤ ਵਾਲਿਆਂ ਨੂੰ...

ਜਾਖੜ ਨੂੰ ਇਸ ਪਹਿਲ ਕਦਮੀ ਦੇ ਦਾਇਰੇ ਨੂੰ ਵਧਾਉਣ ਦੀ ਅਪੀਲ ਕਰਦੇ ਹੋਏ ਅਰੋੜਾ ਨੇ ਕਿਹਾ ਕਿ ਇਸ ਨੂੰ ਪੰਜਾਬ ਤੱਕ ਹੀ ਸੀਮਤ ਕਿਉਂ ਰੱਖਿਆ ਜਾਵੇ? ਈਮਾਨਦਾਰ ਲੀਡਰਸ਼ਿਪ ਦੀ ਦੇਸ਼ ਭਰ 'ਚ ਲੋੜ ਹੈ। ਮੈਂ ਸੁਨੀਲ ਜਾਖੜ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਨਾਲ ਚਰਚਾ ਕਰਨ। ਮੈਂ ਇਸੇ ਤਰ੍ਹਾਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਸਲਾਹ-ਮਸ਼ਵਰਾ ਕਰਾਂਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਪਾਰਦਰਸ਼ਤਾ ਦੇਸ਼ ਭਰ ਵਿਚ ਫੈਲੇ।’ ਅਰੋੜਾ ਨੇ ਜਵਾਬਦੇਹੀ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਅਤੇ ਜਾਖੜ ਨੂੰ ਹੁਣ ਆਪਣੀ ਗੱਲ ਤੋਂ ਪਿੱਛੇ ਨਾ ਹਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਕੁਝ ਚੰਗਾ ਸ਼ੁਰੂ ਕੀਤਾ ਹੈ ਅਤੇ ਮੈਂ ਇਸ ਵਿੱਚ ਤੁਹਾਡੀ ਅਗਵਾਈ ਦੀ ਸ਼ਲਾਘਾ ਕਰਦਾ ਹਾਂ। ਆਓ ਇਸ ਨੂੰ ਦੇਸ਼ ਭਰ ਦੀਆਂ ਸਾਰੀਆਂ ਪਾਰਟੀਆਂ ਲਈ ਇਕ ਮਿਸਾਲ ਬਣਾਈਏ। ਦੇਸ਼ ਇਮਾਨਦਾਰ ਨੇਤਾਵਾਂ ਦੀ ਉਡੀਕ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News