ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਛੀਨਾ ਦੇ ਘਰ ਪਹੁੰਚ, ਹਾਲ-ਚਾਲ ਜਾਣਿਆ

Friday, Aug 15, 2025 - 05:25 PM (IST)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਛੀਨਾ ਦੇ ਘਰ ਪਹੁੰਚ, ਹਾਲ-ਚਾਲ ਜਾਣਿਆ

ਲੁਧਿਆਣਾ (ਅਨਿਲ)- ਨਵੀਂ ਤੇ ਨਵਿਆਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸ਼ਕੀ ਸੁਧਾਰ ਤੇ ਸ਼ਿਕਾਇਤਾਂ ਨਿਵਾਰਣ, ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਪੰਜਾਬ, ਅਮਨ ਅਰੋੜਾ ਵੱਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਦੇ ਨਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਛੀਨਾ ਦੀ ਹੌਂਸਲਾ ਅਫਜਾਈ ਕਰਦਿਆਂ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਜਦੋਂ ਦਿੱਲੀ ਏਅਰਪੋਰਟ ਤੋਂ ਵਾਪਸ ਲੁਧਿਆਣਾ ਆਪਣੇ ਘਰ ਪਰਤ ਰਹੇ ਸਨ ਤਾਂ ਕੈਥਲ ਨੇੜੇ ਤੜਕਸਾਰ ਉਨ੍ਹਾਂ ਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ। ਡਾਕਟਰਾਂ ਅਨੁਸਾਰ ਇਸ ਦੁਰਘਟਨਾ ਵਿਚ ਉਨ੍ਹਾਂ ਦੇ ਗੁੱਝੀਆਂ ਸੱਟਾਂ ਦੇ ਨਾਲ-ਨਾਲ ਮੂੰਹ 'ਤੇ ਵੀ ਗੰਭੀਰ ਸੱਟ ਵੱਜੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News