ਅਮਨ ਅਰੋੜਾ ਨੇ ਅੰਮ੍ਰਿਤਸਰ ਤੇ ਜਲੰਧਰ ਨਗਰ ਨਿਗਮ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਚਰਚਾ

Sunday, Dec 01, 2024 - 11:22 AM (IST)

ਅਮਨ ਅਰੋੜਾ ਨੇ ਅੰਮ੍ਰਿਤਸਰ ਤੇ ਜਲੰਧਰ ਨਗਰ ਨਿਗਮ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਚਰਚਾ

ਚੰਡੀਗੜ੍ਹ (ਅੰਕੁਰ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ’ਚ ਮੀਟਿੰਗ ਤੋਂ ਬਾਅਦ ਸ਼ਨੀਵਾਰ ਨੂੰ ‘ਆਪ’ ਨੇਤਾਵਾਂ ਨਾਲ ਜਲੰਧਰ ’ਚ ਮੀਟਿੰਗ ਕੀਤੀ। ਮੀਟਿੰਗ ’ਚ ਅੰਮ੍ਰਿਤਸਰ ਤੇ ਜਲੰਧਰ ਨਗਰ ਨਿਗਮ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਮੰਤਰੀ ਮੋਹਿੰਦਰ ਭਗਤ, ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਪਾਰਟੀ ਆਗੂ ਦੀਪਕ ਬਾਲੀ, ਸੰਨੀ ਆਹਲੂਵਾਲੀਆ ਅਤੇ ਹੋਰ ਪਾਰਟੀ ਅਹੁਦੇਦਾਰ ਹਾਜ਼ਰ ਸਨ।

ਮੀਟਿੰਗ ਤੋਂ ਬਾਅਦ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ 1 ਦਸੰਬਰ ਨਗਰ ਕੌਂਸਲਾਂ, ਪੰਚਾਇਤਾਂ ਅਤੇ ਕਮੇਟੀਆਂ ਸਬੰਧੀ ਸਬੰਧਤ ਖੇਤਰ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਹੋਵੇਗੀ। ਸੂਬੇ ਦੀਆਂ 42 ਨਗਰ ਕੌਂਸਲਾਂ ਅਤੇ ਕਮੇਟੀਆਂ ਲਈ ਵੀ ਚੋਣਾਂ ਹੋਣੀਆਂ ਹਨ। ਸਾਰੀਆਂ ਕਮੇਟੀਆਂ ਸਾਡੇ ਲਈ ਮਹੱਤਵਪੂਰਨ ਹਨ ਅਤੇ ਸਾਡਾ ਉਨ੍ਹਾਂ 'ਤੇ ਬਰਾਬਰ ਧਿਆਨ ਹੈ। ਹਰ ਪਾਸੇ ਲੋਕ ‘ਆਪ’ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਜਿਸ ਤਰ੍ਹਾਂ ਲੋਕਾਂ ਨੇ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 4 'ਚੋਂ 3 ਸੀਟਾਂ 'ਤੇ ਜਿੱਤਾਇਆ, ਉਸੇ ਤਰ੍ਹਾਂ ਲੋਕ ਨਗਰ ਨਿਗਮ ਚੋਣਾਂ 'ਚ ਵੀ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਸਾਰੇ ਨਿਗਮਾਂ, ਕੌਂਸਲਾਂ ਅਤੇ ਕਮੇਟੀਆਂ 'ਚ ਮੇਅਰ ਅਤੇ ਪ੍ਰਧਾਨ ਬਣਾਉਣਗੇ।

PunjabKesari

ਇਹ ਵੀ ਪੜ੍ਹੋ- ਪਤਨੀ ਤੇ 3 ਧੀਆਂ ਨਾਲ ਐਕਟਿਵਾ 'ਤੇ ਜਾ ਰਹੇ ਵਿਅਕਤੀ ਨਾਲ ਵਾਪਰੀ ਅਣਹੋਣੀ, ਵਿਛ ਗਏ ਸੱਥਰ

ਟਿਕਟਾਂ ਦੀ ਵੰਡ ’ਚ ਪਾਰਟੀ ਵਰਕਰਾਂ ਨੂੰ ਦਿੱਤੀ ਜਾਵੇਗੀ ਪਹਿਲ
ਅਰੋੜਾ ਨੇ ਦੱਸਿਆ ਕਿ 1 ਦਸੰਬਰ ਤੋਂ ਆਮ ਆਦਮੀ ਪਾਰਟੀ ਸਾਰੀਆਂ ਨਗਰ ਨਿਗਮਾਂ, ਕੌਂਸਲਾਂ ਅਤੇ ਕਮੇਟੀਆਂ ਦੇ ਕੌਂਸਲਰ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦੇਵੇਗੀ। ਚੋਣ ਪ੍ਰਕਿਰਿਆ ’ਚ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਵਿੱਚ ਪਹਿਲੀ ਤਰਜ਼ੀਹ ਪਾਰਟੀ ਵਰਕਰਾਂ ਨੂੰ ਦਿੱਤੀ ਜਾਵੇਗੀ। ਜੇਕਰ ਕੋਈ ਦੂਜੀ ਧਿਰ ਤੋਂ ਆਉਂਦਾ ਹੈ ਅਤੇ ਉਸ ਦਾ ਅਕਸ ਇਮਾਨਦਾਰ ਹੋਵੇਗਾ ਤਾਂ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਪਰ ਜ਼ਿਆਦਾਤਰ ਟਿਕਟਾਂ ਪਾਰਟੀ ਨਾਲ ਜੁੜੇ ਲੋਕਾਂ ਨੂੰ ਹੀ ਮਿਲਣਗੀਆਂ।

PunjabKesari

ਭਾਜਪਾ ਦੇ ਸੀਨੀਅਰ ਆਗੂ ਅਜੈ ਚੋਪੜਾ ਹੋਏ ‘ਆਪ’ ’ਚ ਸ਼ਾਮਲ
ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਜਲੰਧਰ ’ਚ ਵੱਡਾ ਝੱਟਕਾ ਲੱਗਿਆ ਹੈ। ਭਾਜਪਾ ਦੇ ਸੀਨੀਅਰ ਆਗੁ ਅਜੈ ਚੋਪੜਾ ਆਪਣੀ ਪੁਰਾਣੀ ਪਾਰਟੀ ਛੱਡ ਕੇ 'ਆਪ' ’ਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਸੁਬਾ ਪ੍ਰਧਾਨ ਅਮਨ ਅਰੋੜਾ ਨੇ ਚੋਪੜਾ ਨੂੰ ਪਾਰਟੀ 'ਚ ਸ਼ਾਮਲ ਕਰਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ

ਅਮਨ ਅਰੋੜਾ ਨੇ ਜਲੰਧਰ ਦੇ ਪ੍ਰਸਿੱਧ ਮੰਦਿਰ 'ਚ ਟੇਕਿਆ ਮੱਥਾ, ਕੀਤੀ ਅਰਦਾਸ
'ਆਪ' ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਜਲੰਧਰ ਦੇ ਪ੍ਰਸਿੱਧ ਮੰਦਿਰ 'ਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦੇਵੀ ਮਾਤਾ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਆਗੂ ਪਵਨ ਟੀਨੂੰ, ਦੀਪਕ ਬਾਲੀ, ਦਿਨੇਸ਼ ਢੱਲ, ਸੰਨੀ ਆਹਲੂਵਾਲੀਆ,ਰਾਜਵਿੰਦਰ ਕੌਰ ਥਿਆੜਾ, ਤਰਨਦੀਪ ਸਿੰਘ ਸੰਨੀ ਅਤੇ ਹੋਰ 'ਆਪ' ਆਗੂ ਹਾਜ਼ਰ ਸਨ।

PunjabKesari

ਅਰੋੜਾ ਨੇ ਸੁਨੀਲ ਜਾਖੜ 'ਤੇ ਕੀਤਾ ਪਲਟਵਾਰ, ਕਿਹਾ- ਅਜਿਹੀ ਬੇਤੁਕੀ ਬਿਆਨਬਾਜ਼ੀ ਨਾ ਦੇਣ, ਸਬੂਤ ਹੈ ਤਾਂ ਦਿਖਾਉਣ ਸਰਕਾਰ ਕਾਰਵਾਈ ਕਰੇਗੀ
ਅਮਨ ਅਰੋੜਾ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਐੱਮ.ਐੱਸ.ਪੀ. ਬਾਰੇ ਦਿੱਤੇ ਬਿਆਨ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਸੀਨੀਅਰ ਅਤੇ ਸੂਝਵਾਨ ਆਗੂ ਹਨ। ਉਨ੍ਹਾਂ ਨੂੰ ਅਜਿਹੇ ਬੇਤੁਕੇ ਬਿਆਨ ਨਹੀਂ ਦੇਣੇ ਚਾਹੀਦੇ। ਜੇਕਰ ਉਨ੍ਹਾਂ ਕੋਲ ਅਜਿਹੀਆਂ ਬੇਨਿਯਮੀਆਂ ਦਾ ਕੋਈ ਸਬੂਤ ਹੈ ਤਾਂ ਵਿਖਾਉਣ, ਪੰਜਾਬ ਸਰਕਾਰ ਇਸ 'ਤੇ ਤੁਰੰਤ ਕਾਰਵਾਈ ਕਰੇਗੀ। ਅਰੋੜਾ ਨੇ ਕਿਹਾ ਕਿ ਐੱਮ. ਐੱਸ. ਪੀ. ਦੇ ਪੈਸੇ ’ਚ ਪੰਜਾਬ ਸਰਕਾਰ ਦੀ ਕੋਈ ਖਾਸ ਭੂਮਿਕਾ ਨਹੀਂ ਹੈ। ਕੇਂਦਰ ਸਰਕਾਰ ਐੱਮ. ਐੱਸ. ਪੀ. ਦਾ ਪੈਸਾ ਜਾਰੀ ਕਰਦੀ ਹੈ ਅਤੇ ਇਹ ਸਿੱਧੇ ਕਿਸਾਨਾਂ ਦੇ ਖਾਤਿਆਂ ’ਚ ਜਮ੍ਹਾਂ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਮਿਲਣ ਵਾਲੇ ਪੈਸਿਆਂ ’ਚ ਕੋਈ ਕਟੌਤੀ ਹੋਣ ਦੀ ਸੰਭਾਵਨਾ ਨਹੀਂ ਹੈ। ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਇਹ ਬਿਆਨ ਦਿੱਤਾ ਗਿਆ ਹੈ। ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਆਲੋਚਨਾ ਕਰਨ ਦੀ ਬਜਾਏ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਕੋਲ ਉਠਾਉਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਦੋ ਦਿਨ ਲਈ ਇਹ ਮੁਫ਼ਤ ਬੱਸ ਸੇਵਾ ਰਹੇਗੀ ਬੰਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News