ਵਿਧਾਨ ਸਭਾ ਸੈਸ਼ਨ ਰੱਦ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰ ਕਹੀਆਂ ਇਹ ਗੱਲਾਂ

Wednesday, Sep 21, 2022 - 11:05 PM (IST)

ਵਿਧਾਨ ਸਭਾ ਸੈਸ਼ਨ ਰੱਦ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰ ਕਹੀਆਂ ਇਹ ਗੱਲਾਂ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਭਾਜਪਾ ‘ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਬੁੱਧਵਾਰ ਰਾਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਦਿੱਤੇ 3 ਮੈਮੋਰੰਡਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਦੀ ਆਪਣੀ ਸਹਿਮਤੀ ਵਾਪਸ ਲੈਣ ਦੇ ਫੈਸਲੇ ‘ਤੇ ਅਫਸੋਸ ਪ੍ਰਗਟ ਕੀਤਾ ਅਤੇ ਰਾਜਪਾਲ ‘ਤੇ ਭਾਜਪਾ ਦੇ ਨਿਰਦੇਸ਼ ਅਨੁਸਾਰ ਕਾਰਵਾਈ ਕਰਨ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ : ਹਰਪਾਲ ਚੀਮਾ

ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਇਜਲਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਅਨੁਸਾਰ ਮੰਤਰੀ ਮੰਡਲ ਦੀਆਂ ਸਿਫਾਰਸ਼ਾਂ 'ਤੇ ਭਾਜਪਾ ਵੱਲੋਂ 6 ਮਹੀਨੇ ਪੁਰਾਣੀ 'ਆਪ' ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਵਿਰੁੱਧ ਭਰੋਸੇ ਦਾ ਮਤਾ ਲਿਆਉਣ ਲਈ ਸੱਦਿਆ ਗਿਆ ਸੀ। ਹਾਲਾਂਕਿ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਗਵਰਨਰ ਦਫ਼ਤਰ ਨੇ ਸੈਸ਼ਨ ਰੱਦ ਕਰ ਦਿੱਤਾ, ਜੋ ਕਿ ਡਾ.ਬੀ.ਆਰ. ਅੰਬੇਡਕਰ ਦੇ ਸੰਵਿਧਾਨ ਦੀ ਉਲੰਘਣਾ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਵਿਸ਼ੇਸ਼ ਸੈਸ਼ਨ ਵਿਰੁੱਧ ਰਾਜਪਾਲ ਨੂੰ ਇਤਰਾਜ਼ ਉਠਾਉਣ ਅਤੇ ਪੱਤਰ ਲਿਖਣ ਦੀ ਆਲੋਚਨਾ ਕਰਦਿਆਂ ਅਰੋੜਾ ਨੇ ਕਿਹਾ ਕਿ ਬਾਜਵਾ ਪੰਜਾਬ ਵਿਚ 'ਆਪ' ਦੀ ਤਰੱਕੀ ਨੂੰ ਰੋਕਣ ਲਈ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਬਾਜਵਾ ਆਪਣੀ ਜ਼ੈੱਡ+ ਸੁਰੱਖਿਆ ਦੀ ਰਾਖੀ ਲਈ ਭਾਜਪਾ ਦੀਆਂ ਧੁਨਾਂ ‘ਤੇ ਨੱਚ ਰਹੇ ਹਨ। ਉਨ੍ਹਾਂ ਨੂੰ ਲੋਕਤੰਤਰ ਦੀ ਕੋਈ ਪ੍ਰਵਾਹ ਨਹੀਂ।

ਇਹ ਵੀ ਪੜ੍ਹੋ : ਪਾਕਿਸਤਾਨ: ਆਰਥਿਕ ਸੰਕਟ ਨਾਲ ਜੂਝ ਰਹੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਫਿਰ ਵਧੇ ਪੈਟਰੋਲ ਦੇ ਭਾਅ

ਬਾਜਵਾ ਨੂੰ ਯਾਦ ਦਿਵਾਉਂਦਿਆਂ ਅਰੋੜਾ ਨੇ ਕਿਹਾ ਕਿ ਕਾਂਗਰਸ ਨੇ ਖੁਦ ਰਾਜਸਥਾਨ ਵਿਚ ਵੀ ਇਸੇ ਤਰ੍ਹਾਂ ਵਿਸ਼ਵਾਸ ਮਤਾ ਪੇਸ਼ ਕੀਤਾ ਸੀ। ਪਿਛਲੇ 52 ਸਾਲਾਂ ਵਿਚ ਵੱਖ-ਵੱਖ ਪਾਰਟੀਆਂ ਵੱਲੋਂ 27 ਵਾਰ ਬੇਭਰੋਸਗੀ ਮਤੇ ਅਤੇ 12 ਵਾਰ ਭਰੋਸੇ ਦੇ ਮਤੇ ਤਲਬ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਹੁਣ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਨੂੰ ਦੇਸ਼ ਨੂੰ ਕਾਂਗਰਸ ਮੁਕਤ ਬਣਾਉਣ ਲਈ ਇਸਤੇਮਾਲ ਕਰ ਰਹੇ ਹਨ। ਹਾਲਾਂਕਿ, ਆਮ ਆਦਮੀ ਪਾਰਟੀ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਤੰਤਰ ਦੀ ਰੱਖਿਆ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਆਪਣੇ ਆਖਰੀ ਸਾਹ ਤੱਕ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ 'ਚ ਭਾਜਪਾ ਦੇ ਆਪ੍ਰੇਸ਼ਨ ਲੋਟਸ ਨੂੰ ਸਫ਼ਲ ਬਣਾਉਣਾ ਚਾਹੁੰਦੀ ਹੈ ਕਿਉਂਕਿ ਦੇਸ਼ ਭਰ ਵਿਚ ਅਰਵਿੰਦ ਕੇਜਰੀਵਾਲ ਤੇ ‘ਆਪ’ ਦੀ ਵੱਧ ਰਹੀ ਲੋਕਪ੍ਰਿਯਤਾ ਤੋਂ ਭਾਜਪਾ ਬਹੁਤ ਚਿੰਤਿਤ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਦੇ ਫ਼ੈਸਲੇ 'ਤੇ ਮਜੀਠੀਆ ਦਾ ਵੱਡਾ ਬਿਆਨ, ਕਹੀ ਇਹ ਗੱਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News