ਚੋਣਾਂ ''ਚ AAP ਦੇ ਸ਼ਾਨਦਾਰ ਪ੍ਰਦਰਸ਼ਨ ''ਤੇ ਅਮਨ ਅਰੋੜਾ ਨੇ ਜੇਤੂ ਉਮੀਦਵਾਰਾਂ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ
Saturday, Dec 21, 2024 - 11:55 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ 50 ਫੀਸਦੀ ਤੋਂ ਵੱਧ ਵਾਰਡਾਂ ’ਚ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ 'ਆਪ' ਦੇ ਲੋਕ-ਪੱਖੀ ਸ਼ਾਸਨ ਅਤੇ ਪਾਰਦਰਸ਼ੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।
ਅਰੋੜਾ ਨੇ ਟਵਿੱਟਰ ਰਾਹੀਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ, ''ਅਰਵਿੰਦ ਕੇਜਰੀਵਾਲ ਜੀ, ਭਗਵੰਤ ਮਾਨ ਜੀ ਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਨਿਗਮ ਚੋਣਾਂ ’ਚ 'ਆਪ' ਪੰਜਾਬ ਦੀ ਸ਼ਾਨਦਾਰ ਜਿੱਤ ਲਈ ਦਿਲੋਂ ਵਧਾਈਆਂ।'' ਅਰੋੜਾ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੀ ਵੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ AAP ਤੇ ਕਾਂਗਰਸ ਵਿਚਾਲੇ ਫ਼ਸ ਗਿਆ 'ਪੇਚ', Draw ਹੋ ਗਿਆ ਮੁਕਾਬਲਾ
ਮੀਡੀਆ ਨੂੰ ਜਾਰੀ ਇਕ ਬਿਆਨ ’ਚ ਅਰੋੜਾ ਨੇ ਉਤਸ਼ਾਹਜਨਕ ਨਤੀਜਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਟਿਆਲਾ ਤੇ ਜਲੰਧਰ ’ਚ ਅਸੀਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਦੋਂ ਕਿ ਫਗਵਾੜਾ ਵਰਗੀਆਂ ਛੋਟੀਆਂ ਕਾਰਪੋਰੇਸ਼ਨਾਂ ਦੇ ਨਤੀਜੇ ਪੂਰੀ ਤਰ੍ਹਾਂ ਸਾਡੇ ਹੱਕ ’ਚ ਨਹੀਂ ਸਨ। ਲੁਧਿਆਣਾ ਤੇ ਅੰਮ੍ਰਿਤਸਰ ਦੇ ਨਤੀਜੇ ਅਜੇ ਵੀ ਆ ਰਹੇ ਹਨ ਅਤੇ ਅਸੀਂ ਆਸ਼ਾਵਾਦੀ ਹਾਂ।
ਵਿਰੋਧੀ ਪਾਰਟੀਆਂ 'ਤੇ ਚੁਟਕੀ ਲੈਂਦਿਆਂ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਪੂਰੀ ਤਰ੍ਹਾਂ ਸਫਾਇਆ ਹੋ ਚੁੱਕਾ ਹੈ। ਸ਼ਹਿਰੀ ਖੇਤਰਾਂ ’ਚ ਭਾਜਪਾ ਦੇ ਦਬਦਬੇ ਦਾ ਭਰਮ ਟੁੱਟ ਗਿਆ ਹੈ ਤੇ ਲੋਕਾਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਕਈ ਵਾਰਡਾਂ ’ਚ ਚੋਣ ਲੜਨ ਲਈ ਉਮੀਦਵਾਰ ਲੱਭਣ ਲਈ ਵੀ ਸੰਘਰਸ਼ ਕਰਨਾ ਪਿਆ। ‘ਆਪ’ ਇਕਲੌਤੀ ਪਾਰਟੀ ਸੀ ਜਿਸ ਕੋਲ ਮਜ਼ਬੂਤ ਜਥੇਬੰਦਕ ਢਾਂਚਾ ਸੀ ਜਿਸ ਨੇ ਹਰ ਵਾਰਡ ਵਿਚ ਆਪਣੇ ਚੋਣ ਨਿਸ਼ਾਨ ’ਤੇ ਉਮੀਦਵਾਰ ਖੜ੍ਹੇ ਕੀਤੇ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e