ਕੈਬਨਿਟ ਮੰਤਰੀ ਅਰੋੜਾ ਨੇ 5 ਪਿੰਡਾਂ ’ਚ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਕਰਵਾਈ ਸ਼ੁਰੂਆਤ
Sunday, Jan 05, 2025 - 06:49 PM (IST)
ਚੀਮਾ ਮੰਡੀ (ਗੋਇਲ)- ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ 5 ਪਿੰਡਾਂ ’ਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੇ ਨੀਂਹ-ਪੱਥਰ ਰੱਖਦਿਆਂ ਕੀਤਾ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਨਰੇਗਾ) ਅਤੇ ਪੰਚਾਇਤੀ ਫੰਡ ’ਚੋਂ 50 ਲੱਖ ਰੁਪਏ ਦੀ ਰਾਸ਼ੀ ਨਾਲ ਇਨ੍ਹਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸ ਨੂੰ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁੱਖਤਾ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ’ਚ ਵਾਧਾ ਕਰਨ ਦੇ ਉਦੇਸ਼ ਨਾਲ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ, ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਉਨ੍ਹਾਂ ਨੇ ਅੱਜ ਪਿੰਡ ਝਾੜੋਂ, ਸਿੰਘਪੁਰਾ, ਬੁਗਰਾਂ, ਢੱਡਰੀਆਂ ਅਤੇ ਸ਼ੇਰੋ ਵਿਖੇ ਬਣਨ ਵਾਲੇ ਇਨ੍ਹਾਂ ਨਵੇਂ ਆਂਗਣਵਾੜੀ ਕੇਂਦਰਾਂ ਦੇ ਨੀਂਹ-ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਬੀ. ਡੀ. ਪੀ. ਓ. ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ ਚੀਮਾ, ਮਨਿੰਦਰ ਸਿੰਘ ਲਖਮੀਰਵਾਲਾ, ਹਰਜਿੰਦਰ ਕੁਮਾਰ ਸਰਪੰਚ, ਜਗਸੀਰ ਸਿੰਘ ਜੱਗਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8