ਅਮਨ ਅਰੋੜਾ ਨੇ ਜਖੇਪਲ ਚੌਵਾਸ ਵਿਖੇ 50 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Sunday, Jul 17, 2022 - 02:32 AM (IST)

ਅਮਨ ਅਰੋੜਾ ਨੇ ਜਖੇਪਲ ਚੌਵਾਸ ਵਿਖੇ 50 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਜਖੇਪਲ/ਸੁਨਾਮ ਊਧਮ ਸਿੰਘ ਵਾਲਾ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਸ਼ਨੀਵਾਰ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਉਹ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਇਸ ਪਿੰਡ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਰਹੇ ਹਨ, ਇਸ ਲਈ ਪਿੰਡ ਵਾਸੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਗ੍ਰਾਂਟ ਲਈ ਜਾਰੀ ਰਾਸ਼ੀ ਦੀ ਪੂਰੀ ਇਮਾਨਦਾਰੀ ਨਾਲ ਵਰਤੋਂ ਕੀਤੀ ਜਾਵੇ।

ਖ਼ਬਰ ਇਹ ਵੀ : ਸਕੂਲੀ ਬੱਸ ਪਲਟਣ ਨਾਲ ਬੱਚੀ ਦੀ ਮੌਤ, ਉਥੇ ਸਿਮਰਜੀਤ ਬੈਂਸ ਮੁੜ 2 ਦਿਨ ਦੇ ਪੁਲਸ ਰਿਮਾਂਡ 'ਤੇ, ਪੜ੍ਹੋ TOP 10

ਉਨ੍ਹਾਂ ਕਿਹਾ ਕਿ ਪੂਰੇ ਹਲਕੇ ਦਾ ਕਾਇਆ-ਕਲਪ ਕਰਨ ਲਈ ਮੁੱਢਲੇ ਤੌਰ 'ਤੇ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਨੂੰ ਤਿਆਰ ਕਰਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਤੋਂ ਪ੍ਰਾਪਤ ਕੀਤੀਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਲਈ ਵੀ ਧਿਆਨ ਰੱਖਿਆ ਗਿਆ ਹੈ। ਲੋਕਾਂ ਵੱਲੋਂ ਮਿਲੇ ਨਿੱਘੇ ਪਿਆਰ ਲਈ ਉਹ ਸਦਾ ਧੰਨਵਾਦੀ ਰਹਿਣਗੇ ਤੇ ਸੁਨਾਮ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਨੂੰ ਆਪਣੀ ਨਿੱਜੀ ਸਮੱਸਿਆ ਸਮਝ ਕੇ ਹੱਲ ਕਰਵਾਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਹਫਤੇ ਸ਼ਨੀਵਾਰ ਤੇ ਐਤਵਾਰ ਉਨ੍ਹਾਂ ਵੱਲੋਂ ਸੁਨਾਮ ਸਥਿਤ ਆਪਣੀ ਰਿਹਾਇਸ਼ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਢੁੱਕਵਾਂ ਹੱਲ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਮੌਜੂਦਾ ਰਾਜਸੀ ਮਾਹੌਲ ਬਾਰੇ ਖੁੱਲ੍ਹ ਕੇ ਬੋਲੇ ਅਦਾਕਾਰ ਯੋਗਰਾਜ ਸਿੰਘ

ਅਰੋੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ  ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਆਪਣੇ ਪਿਤਾ ਭਗਵਾਨ ਦਾਸ ਅਰੋੜਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਤੋਂ ਮਿਲੀ ਪ੍ਰੇਰਨਾ ਸਦਕਾ ਹੀ ਲੰਬੇ ਸੰਘਰਸ਼ ਤੋਂ ਬਾਅਦ ਇਸ ਮੁਕਾਮ ਤੱਕ ਪਹੁੰਚੇ ਹਨ। ਇਸ ਦੌਰਾਨ ਪ੍ਰਬੰਧਕਾਂ ਨੇ ਅਮਨ ਅਰੋੜਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ : ਸਰਹਿੰਦ ਨਹਿਰ ’ਚ ਨਹਾਉਂਦੇ 3 ਬੱਚੇ ਡੁੱਬੇ, 2 ਨੂੰ ਕੱਢਿਆ ਬਾਹਰ, 1 ਦੀ ਭਾਲ ਜਾਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News