'ਆਪ' ''ਚ ਵਧਿਆ ਕਲੇਸ਼, ਅਮਨ ਅਰੋੜਾ ਨੇ ਭਗਵੰਤ ਮਾਨ ਨੂੰ ਚਿੱਠੀ ਲਿੱਖ ਮੰਗੀ ਕਾਰਵਾਈ

09/10/2019 7:53:11 PM

ਨਵੀਂ ਦਿੱਲੀ/ਚੰਡੀਗੜ੍ਹ (ਕਮਲ) : ਆਮ ਆਦਮੀ ਪਾਰਟੀ 'ਚ ਪੈਦਾ ਹੋਏ ਵਿਵਾਦ ਵਿਚਾਲੇ ਵਿਧਾਇਕ ਅਮਨ ਅਰੋੜਾ ਨੇ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਅਰੋੜਾ ਨੇ ਲਿਖਿਆ ਹੈ ਕਿ ਪਾਰਟੀ ਅੰਦਰ ਕੁਝ ਲੋਕ ਉਨ੍ਹਾਂ ਖਿਲਾਫ ਕੰਮ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਉਨ੍ਹਾਂ ਖਿਲਾਫ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਅਰੋੜਾ ਨੇ ਸਾਫ ਕਿਹਾ ਹੈ ਕਿ ਜ਼ਰੂਰਤ ਪੈਣ 'ਤੇ ਉਹ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਵੀ ਮਿਲਣਗੇ। 

ਦੱਸਣਯੋਗ ਹੈ ਕਿ ਅਮਨ ਅਰੋੜ ਮੁਤਾਬਕ ਉਨ੍ਹਾਂ ਦੀ ਪਾਰਟੀ ਦਾ ਇਕ ਲੀਡਰ ਜਸਵੀਰ ਸਿੰਘ ਉਨ੍ਹਾਂ ਖਿਲਾਫ ਗਲਤ ਬਿਆਨ ਦੇ ਰਿਹਾ ਹੈ। ਵਾਰ ਵਾਰ ਕਹਿ ਰਿਹਾ ਹੈ ਕਿ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਫਟਕਾਰ ਲਗਾਈ ਹੈ ਪਰ ਅਜਿਹਾ ਕੁਝ ਨਹੀਂ ਹੈ ਅਤੇ ਇਸ ਨੂੰ ਲੈ ਕੇ ਉਹ ਜਲਦ ਕੋਈ ਕਾਰਵਾਈ ਕਰਨ, ਜੇਕਰ ਜ਼ਰੂਰਤ ਪਈ ਤਾਂ ਉਹ ਮੁੜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਨਗੇ।

Gurminder Singh

This news is Content Editor Gurminder Singh