ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ ''ਚ ਲਹਿਰਾਇਆ ਕੌਮੀ ਝੰਡਾ

Friday, Aug 15, 2025 - 10:56 AM (IST)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ ''ਚ ਲਹਿਰਾਇਆ ਕੌਮੀ ਝੰਡਾ

ਲੁਧਿਆਣਾ (ਵੈੱਬ ਡੈਸਕ): ਅੱਜ ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ 'ਤੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਇੱਥੇ ਕੌਮੀ ਝੰਡਾ ਲਹਿਰਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੇਸ਼ ਦੇ ਮਹਾਨ ਅਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ, ਜਿੰਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਨੇ ਦੇਸ਼ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅਣਮੁੱਲੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਦਫ਼ਤਰਾਂ ਵਿਚ ਇਨ੍ਹਾਂ ਦੋਹਾਂ ਦੀਆਂ ਤਸਵੀਰਾਂ ਲਗਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਬਾਰੇ ਵੀ ਦੱਸਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News