ਝੋਨੇ ਦੀ ਨਮੀ ਸਬੰਧੀ ਨਿਯਮਾਂ ''ਚ ਛੋਟ ਦੇਵੇ ਕੇਂਦਰ ਸਰਕਾਰ: ਅਮਨ ਅਰੋੜਾ

Saturday, Sep 20, 2025 - 03:44 PM (IST)

ਝੋਨੇ ਦੀ ਨਮੀ ਸਬੰਧੀ ਨਿਯਮਾਂ ''ਚ ਛੋਟ ਦੇਵੇ ਕੇਂਦਰ ਸਰਕਾਰ: ਅਮਨ ਅਰੋੜਾ

ਚੀਮਾ ਮੰਡੀ, ਸੁਨਾਮ (ਗੋਇਲ): ਮੰਡੀਆਂ ਬਾਬਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵੱਡੇ ਕਦਮ ਵਜੋਂ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਮਾਰਕਿਟ ਕਮੇਟੀ ਚੀਮਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿਚ ਕਰੀਬ 01 ਕਰੋੜ 32 ਲੱਖ ਰੁਪਏ ਦੇ ਨਿਵੇਸ਼ ਨਾਲ ਸਟੀਲ ਕਵਰ ਸ਼ੈੱਡਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰਾਜੈਕਟਾਂ ਦਾ ਕੰਮ 02 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਖੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਇਹਨਾਂ ਸ਼ੈੱਡਾਂ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨ ਅਤੇ ਉਨ੍ਹਾਂ ਦੀ ਉਪਜ ਮੌਸਮੀ ਸਥਿਤੀਆਂ ਤੋਂ ਸੁਰੱਖਿਅਤ ਰਹੇ ਅਤੇ ਨਾਲ ਹੀ ਮੰਡੀ ਦੇ ਕੰਮਕਾਜ ਨੂੰ ਵੀ ਸੁਚਾਰੂ ਬਣਾਇਆ ਜਾਵੇ।ਇਸ ਵਿਕਾਸ ਪ੍ਰੋਜੈਕਟ ਤਹਿਤ 100'x50' ਆਕਾਰ ਦੇ ਤਿੰਨ ਵੱਡੇ ਸ਼ੈੱਡ ਅਨਾਜ ਮੰਡੀ ਝਾੜੋਂ ਵਿਖੇ ਕਰੀਬ 31.66 ਲੱਖ ਰੁਪਏ, ਢੱਡਰੀਆਂ ਵਿਖੇ ਕਰੀਬ 31.66 ਲੱਖ ਰੁਪਏ ਅਤੇ ਸ਼ੇਰੋਂ ਵਿਖੇ 31.66 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ।ਇਸ ਤੋਂ ਇਲਾਵਾ, 35'x35' ਦੇ ਪੰਜ ਦਰਮਿਆਨੇ ਆਕਾਰ ਦੇ ਸ਼ੈੱਡ ਦਿਆਲਗੜ੍ਹ ਮੰਡੀ ਵਿਖੇ ਕਰੀਬ 07.35 ਲੱਖ ਰੁਪਏ, ਸ਼ਾਹਪੁਰ ਕਲਾਂ ਦੀ ਮੰਡੀ ਵਿਖੇ 07.35 ਲੱਖ, ਤੋਲਾਵਾਲ ਮੰਡੀ ਵਿਖੇ 07.35 ਲੱਖ ਰੁਪਏ, ਤੋਗਾਵਾਲ ਮੰਡੀ ਵਿਖੇ 07.35 ਲੱਖ ਰੁਪਏ, ਲੋਹਾ ਖੇੜਾ ਮੰਡੀ ਵਿਖੇ 07.35 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਬਣਾਏ ਜਾਣਗੇ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸਟੀਲ ਸ਼ੈੱਡ ਵਰਗੇ ਬੁਨਿਆਦੀ ਢਾਂਚੇ ਵਿਚ ਸਮੇਂ ਸਿਰ ਨਿਵੇਸ਼ ਕਰਨ ਨਾਲ ਖਰੀਦ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਘੱਟ ਹੋਣਗੀਆਂ, ਖਾਸ ਕਰ ਕੇ ਅਚਾਨਕ ਬਾਰਿਸ਼ ਹੋਣ ਦੀ ਸਥਿਤੀ ਵਿੱਚ, ਅਤੇ ਕਿਸਾਨਾਂ ਤੇ ਖਰੀਦ ਏਜੰਸੀਆਂ ਦੋਵਾਂ ਨੂੰ ਲੰਬੇ ਸਮੇਂ ਲਈ ਲਾਭ ਮਿਲੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ, ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਖਰੀਦ ਨੈੱਟਵਰਕ ਨੂੰ ਨਿਰੰਤਰ ਮਜ਼ਬੂਤ ​​ਕਰਨ ਦੀ ਲੋੜ ਹੈ, ਅਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਕਿਸਾਨਾਂ ਨੂੰ ਅਤਿ ਆਧੁਨਿਕ ਸਹੂਲਤਾਂ ਮਿਲਣ ਨੂੰ ਯਕੀਨੀ ਬਣਾਉਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਵੱਡੇ ਲੀਡਰ ਦੇ ਭਰਾ ਖ਼ਿਲਾਫ਼ ਐਕਸ਼ਨ! ਜਾਣੋ ਪੂਰਾ ਮਾਮਲਾ

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਪ੍ਰਬੰਧ ਪੂਰੇ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੋਈ ਭਾਰੀ ਬਰਸਾਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਝੋਨੇ ਦੀ ਖਰੀਦ ਬਾਬਤ ਨਮੀ ਸਬੰਧੀ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ। ਖ਼ਰਾਬ ਰਹੇ ਮੌਸਮ ਕਾਰਨ ਨਮੀ ਵੱਧ ਹੋ ਸਕਦੀ ਹੈ, ਦਾਣਾ ਬਦਰੰਗ ਵੀ ਹੋ ਸਕਦਾ ਹੈ ਅਤੇ ਟੋਟਾ ਵੀ ਵੱਧ ਆ ਸਕਦਾ ਹੈ।ਸ਼੍ਰੀ ਅਰੋੜਾ ਨੇ ਕਿਹਾ ਕਿ ਕਿਸਾਨਾਂ ਦੀਆਂ ਕਈ ਮਜਬੂਰੀਆਂ ਹੁੰਦੀਆਂ ਹਨ ਪਰ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਕਿਸੇ ਵੀ ਹਾਲ ਅੱਗ ਨਾ ਲਾਈ ਜਾਵੇ। ਪੰਜਾਬ ਸਰਕਾਰ ਵੱਲੋਂ ਮੁਹਈਆ ਕਰਵਾਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਸੀ.ਐਨ.ਜੀ. ਅਤੇ ਸੀ.ਪੀ.ਜੀ. ਦੇ ਕਈ ਪਲਾਂਟ ਲੱਗ ਗਏ ਹਨ, ਜਿਨ੍ਹਾਂ ਨੂੰ ਪਰਾਲੀ ਦੀ ਲੋੜ ਹੁੰਦੀ ਹੈ। ਕਿਸਾਨ ਇਹਨਾਂ ਪਲਾਟਾਂ ਨੂੰ ਵੀ ਪਰਾਲੀ ਦੇ ਕੇ ਮੁਨਾਫ਼ਾ ਖੱਟ ਸਕਦੇ ਹਨ।ਇਸ ਮੌਕੇ 'ਤੇ ਸਥਾਨਕ ਕਿਸਾਨਾਂ ਅਤੇ ਮਾਰਕੀਟ ਕਮੇਟੀ ਦੇ ਨੁਮਾਇੰਦਿਆਂ ਨੇ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਅਤੇ ਮੰਡੀ ਦੇ ਬੁਨਿਆਦੀ ਢਾਂਚੇ ਸਬੰਧੀ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਹੱਲ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।ਨੀਂਹ ਪੱਥਰ ਸਮਾਗਮਾਂ ਦੌਰਾਨ ਮਾਰਕੀਟ ਕਮੇਟੀਆਂ ਦੇ ਅਹੁਦੇਦਾਰ, ਮੈਂਬਰ, ਕਿਸਾਨ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News