ਅਮਨ ਅਰੋੜਾ ਨੇ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਕੀਤੀ ਅਪੀਲ

09/07/2022 5:18:45 PM

ਚੰਡੀਗੜ੍ਹ : ਨੈਸ਼ਨਲ ਹਾਈਡਰੋ-ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਐੱਨ.ਐੱਚ.ਪੀ.ਸੀ) ਨੂੰ ਸੂਬੇ ਵਿੱਚ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ ਸਥਾਪਤ ਕਰਨ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੀ ਅਪੀਲ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀ ਰਹਿੰਦ-ਖੂੰਹਦ ਦੇ ਰੂਪ ਵਿੱਚ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਸਰੋਤ ਮੌਜੂਦ ਹਨ। ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ।

ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

ਇੱਥੇ ਪੇਡਾ ਭਵਨ ਵਿੱਚ ਐੱਨ.ਐੱਚ.ਪੀ.ਸੀ. ਦੇ ਵਫ਼ਦ ਨੇ ਇੰਡੀਪੈਂਡੈਂਟ ਡਾਇਰੈਕਟਰ ਪ੍ਰੋ. (ਡਾ.) ਅਮਿਤ ਕਾਂਸਲ ਦੀ ਅਗਵਾਈ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੂਰਜੀ ਤੇ ਪਣ ਊਰਜਾ ਖੇਤਰ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਜ਼ਾਹਿਰ ਕੀਤੀ। ਐੱਨ.ਐੱਚ.ਪੀ.ਸੀ. ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਕਾਰਜਕਾਰੀ ਡਾਇਰੈਕਟਰ ਸੁਰਜੀਤ ਕੁਮਾਰ ਸੰਧੂ ਅਤੇ ਸੀ.ਈ.ਓ. ਸ੍ਰੀ ਏ.ਕੇ. ਪਾਠਕ ਨੇ ਐੱਨ.ਐੱਚ.ਪੀ.ਸੀ. ਦੇ ਦੇਸ਼ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। 

ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ

ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ.ਐੱਚ.ਪੀ.ਸੀ. ਦੇ ਹਾਈਡਰੋ, ਸੋਲਰ ਅਤੇ ਪੌਣ ਊਰਜਾ ਪ੍ਰਾਜੈਕਟ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਮਨੀਪੁਰ, ਸਿੱਕਮ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਉੜੀਸਾ, ਅੰਡੇਮਾਨ ਤੇ ਨਿਕੋਬਾਰ ਅਤੇ ਸਰਹੱਦ ਪਾਰ ਨੇਪਾਲ ਤੇ ਭੂਟਾਨ ਵਿੱਚ ਵੀ ਕਾਰਜਸ਼ੀਲ ਹਨ। ਵਫ਼ਦ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੀ ਬਹੁਤ ਵੱਡੀ ਸੰਭਾਵਨਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ

ਉਨ੍ਹਾਂ ਕਿਹਾ ਕਿ ਪੇਡਾ ਵੱਲੋਂ ਪਰਾਲੀ ਦਾ ਸਥਾਈ ਅਤੇ ਟਿਕਾਊ ਹੱਲ ਵਿਕਸਿਤ ਕਰਨ ਵਾਸਤੇ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ 492.58 ਟਨ ਪ੍ਰਤੀ ਦਿਨ (ਟੀ.ਡੀ.ਪੀ.) ਦੀ ਸਮਰੱਥਾ ਦੇ 42  ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ। ਮੀਟਿੰਗ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਜਾਰੰਗਲ, ਡਾਇਰੈਕਟਰ ਸ੍ਰੀ ਐੱਮ.ਪੀ ਸਿੰਘ, ਐੱਨ.ਐੱਚ.ਪੀ.ਸੀ. ਦੇ ਜਨਰਲ ਮੈਨੇਜਰ (ਇਲੈਕਟ੍ਰੀਕਲ) ਐੱਸ.ਪੀ.ਰਾਠੌਰ ਅਤੇ ਪੇਡਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।    

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

rajwinder kaur

This news is Content Editor rajwinder kaur