ਵੱਡੀ ਖ਼ਬਰ: ਪੰਜਾਬ ਕੈਬਨਿਟ ਦੇ ਮੰਤਰੀ ਅਮਨ ਅਰੋੜਾ ਨੂੰ ਨੋਟਿਸ ਜਾਰੀ
Friday, Aug 08, 2025 - 10:37 AM (IST)

ਚੰਡੀਗੜ੍ਹ (ਸੁਸ਼ੀਲ): ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਇਕ ਵੀਡੀਓ ਨਾਲ ਕਥਿਤ ਛੇੜਛਾੜ ਦੇ ਮਾਮਲੇ ਵਿਚ ਚੰਡੀਗੜ੍ਹ ਸਾਈਬਰ ਸੈੱਲ ਦੀ ਟੀਮ ਨੇ ਪੰਜਾਬ ਕੈਬਨਿਟ ਦੇ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਨੋਟਿਸ ਜਾਰੀ ਕੀਤਾ ਹੈ। ਪੁਲਸ ਨੇ ਅਰੋੜਾ ਤੋਂ ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲਸ ਦੇ ਸੰਚਾਲਕਾਂ ਬਾਰੇ ਵੀ ਜਾਣਕਾਰੀ ਮੰਗੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਕੀਤੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਪੂਰੀ List
ਹਾਲਾਂਕਿ ਅਮਨ ਅਰੋੜਾ ਵੱਲੋਂ ਹਾਲੇ ਤੱਕ ਪੁਲਸ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। 11 ਜੁਲਾਈ ਨੂੰ ਚੰਡੀਗੜ੍ਹ ਸਾਈਬਰ ਪੁਲਸ ਨੇ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ 'ਤੇ ਪੰਜਾਬ ਦੇ ਵਿੱਤ ਮੰਤਰੀ, ਅਮਨ ਅਰੋੜਾ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਸੀ। ਇਹ ਸ਼ਿਕਾਇਤ ਬਾਜਵਾ ਨੇ 7 ਜੁਲਾਈ ਨੂੰ ਯੂ.ਟੀ. ਪੁਲਸ ਨੂੰ ਸੌਂਪੀ ਸੀ। ਉੱਥੇ ਹੀ ਅਮਨ ਅਰੋੜਾ ਇਸ ਨੂੰ ਬਾਜਵਾ ਵੱਲੋਂ ਭਾਜਪਾ ਦੇ ਨਾਲ ਰਲ਼ ਕੇ ਰਚੀ ਗਈ ਸਾਜ਼ਿਸ਼ ਕਰਾਰ ਦੇ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8