ਅਮਨ ਅਰੋੜਾ ਨੇ ‘ਆਪ’ ਉਮੀਦਵਾਰ ਦੇ ਕਾਗਜ਼ ਰੱਦ ਕਰਨ ’ਤੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਦਿੱਤਾ ਧਰਨਾ

02/05/2021 11:20:55 AM

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਸਥਾਨਕ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣੇ ਸਮਰਥਕਾਂ ਨਾਲ ਮਿਲ ਕੇ ਉਨ੍ਹਾਂ ਦੇ ਇਕ ਨਗਰ ਕੌਂਸਲ ਚੋਣਾਂ ਦੇ ਉਮੀਦਵਾਰ ਦਾ ਕਾਗਜ਼ ਰੱਦ ਹੋਣ ਨੂੰ ਲੈ ਕੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਟਵਿੱਟਰ ਨੇ ਫ਼ਿਰ ਬੰਦ ਕੀਤੇ ਕਿਸਾਨ ਅੰਦੋਲਨ ਦੀ ਹਾਮੀ ਭਰਦੇ ਅਕਾਉਂਟ

ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ਨੰਬਰ 14 ਦੇ ਉਮੀਦਵਾਰ ਹਰਵਿੰਦਰ ਸਿੰਘ ਦਾ ਕਾਗਜ਼ ਰੱਦ ਕੀਤੇ ਗਏ ਹਨ ਜੋ ਕਿ ਸਰਾਸਰ ਗਲਤ ਹੈ ਜਦੋਂ ਕੱਲ ਉਨ੍ਹਾਂ ਦੇ ਫਾਰਮ ਭਰੇ ਗਏ ਸੀ ਤਾਂ ਸਾਰਿਆਂ ਨੇ ਉਨ੍ਹਾਂ ਨੂੰ ਓਕੇ ਕੀਤਾ ਸੀ ਪਰ ਅੱਜ ਉਨ੍ਹਾਂ ਦੇ ਉਮੀਦਵਾਰ ਨੂੰ ਬਿਨਾਂ ਦੱਸੇ ਉਹ ਕਾਗਜ਼ ਰੱਦ ਕੀਤੇ ਗਏ ਹਨ ਅਤੇ ਨੋਟਿਸ ਬੋਰਡ ’ਤੇ ਚਿਪਕਾ ਕੇ ਬਿਨਾਂ ਦੱਸੇ ਪ੍ਰਸ਼ਾਸਨ ਇੱਥੋਂ ਚਲਾ ਗਿਆ ਹੈ ਜਦੋਂ ਅਸੀਂ ਪ੍ਰਸ਼ਾਸਨ ਨੂੰ ਫੋਨ ਮਾਰਿਆ ਤਾਂ ਕਿਸੇ ਦਾ ਵੀ ਫੋਨ ਨਹੀਂ ਚੱਲ ਰਿਹਾ। ਇਸ ਮੌਕੇ ਐੱਸ.ਡੀ.ਐੱਮ. ਮਨਜੀਤ ਕੌਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ।

ਇਹ ਵੀ ਪੜ੍ਹੋ:  ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਕਿਸਾਨ ਵਿਰੋਧੀਆਂ ’ਤੇ ਮੁੜ ਵਿੰਨਿ੍ਹਆ ਨਿਸ਼ਾਨਾ


Shyna

Content Editor

Related News