ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼

Thursday, Aug 11, 2022 - 05:04 PM (IST)

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ (ਬਿਊਰੋ) : ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਰਵੱਈਏ ਨਾਲ ਅੱਗੇ ਵਧਣ ਦੇ ਨਿਰਦੇਸ਼ ਦਿੱਤੇ। ਪੰਜਾਬ ਭਵਨ ਵਿਖੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਅਹਿਮ ਫ਼ੈਸਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਯਕੀਨੀ ਬਣਾਉਣ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਮਾਲਕ ਦਾ ਦੇਰ ਰਾਤ ਗੋਲੀਆਂ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਕਿ ਲੋਕ ਸੰਪਰਕ ਵਿਭਾਗ ਜਨਤਾ ਅਤੇ ਸਰਕਾਰ ਦਰਮਿਆਨ ਇੱਕ ਕੜੀ ਦਾ ਕੰਮ ਕਰਦਾ ਹੈ। ਇਸ ਲਈ ਸਾਡਾ ਉਦੇਸ਼ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਲੋਕਾਂ ਨਾਲ ਜੁੜਨਾ ਹੋਣਾ ਚਾਹੀਦਾ ਹੈ। ਸੂਚਨਾ ਦੇ ਪ੍ਰਸਾਰ ਲਈ ਸੋਸ਼ਲ ਮੀਡੀਆ ਦੀਆਂ ਅਥਾਹ ਸੰਭਾਵਨਾਵਾਂ ਨੂੰ ਵਰਤਣ ਲਈ ਆਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਕੋਲ ਸਾਰੀਆਂ ਲੋਕ ਭਲਾਈ ਅਤੇ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ ਭਰੋਸਾ ਦਿੱਤਾ ਕਿ ਸਰਕਾਰ ਦੇ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।     

ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ


author

rajwinder kaur

Content Editor

Related News