ਭਗਵੰਤ ਮਾਨ ਤੋਂ ਬਾਅਦ ਹੁਣ ਅਮਨ ਅਰੋੜਾ ਵਲੋਂ ਵੀ ਅਸਤੀਫਾ

Friday, Mar 16, 2018 - 04:25 PM (IST)

ਭਗਵੰਤ ਮਾਨ ਤੋਂ ਬਾਅਦ ਹੁਣ ਅਮਨ ਅਰੋੜਾ ਵਲੋਂ ਵੀ ਅਸਤੀਫਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮਜੀਠੀਆ ਵਲੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਪਾਰਟੀ 'ਚ ਭੂਚਾਲ ਆ ਗਿਆ ਹੈ। ਸ਼ੁੱਕਰਵਾਰ ਸਵੇਰੇ ਪਹਿਲਾਂ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਦਿੱਤਾ ਸੀ ਅਤੇ ਹੁਣ ਅਮਨ ਅਰੋੜਾ ਨੇ ਵੀ ਪੰਜਾਬ ਇਕਾਈ ਦੇ ਕੋ-ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਮਨ ਅਰੋੜਾ ਨੇ ਆਪਣਾ ਅਸਤੀਫਾ ਮਨੀਸ਼ ਸਿਸੋਦੀਆ ਨੂੰ ਭੇਜਿਆ ਹੈ। ਇਸ ਗੱਲ ਦੀ ਜਾਣਕਾਰੀ ਅਮਨ ਅਰੋੜਾ ਨੇ ਟਵੀਟ ਕਰਕੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਵਲੋਂ ਮੁਆਫੀ ਮੰਗੇ ਜਾਣ ਕਾਰਨ ਆਮ ਆਦਮੀ ਪਾਰਟੀ ਬਿਖਰਦੀ ਹੋਈ ਨਜ਼ਰ ਆ ਰਹੀ ਹੈ। 


Related News