''ਆਪ'' ਵਿਰੋਧੀਆਂ ਨੂੰ ਅਮਨ ਅਰੋੜਾ ਦਾ ਜਵਾਬ, ਕੈਂਸਰ ਦਾ ਇਲਾਜ ਇਕ ਹੀ ਦਿਨ ’ਚ ਮੱਲ੍ਹਮ ਪੱਟੀ ਨਾਲ ਸੰਭਵ ਨਹੀਂ
Thursday, May 05, 2022 - 10:24 PM (IST)
ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਨੇ ਸੂਬੇ ਵਿਚ ਵਿਰੋਧੀ ਧਿਰ ਦੇ ਨੇਤਾਵਾਂ ’ਤੇ ਵਰ੍ਹਦੇ ਹੋਏ ਕਿਹਾ ਹੈ ਕਿ ਕੈਂਸਰ ਦਾ ਇਲਾਜ ਇਕ ਹੀ ਦਿਨ ਵਿਚ ਮੱਲ੍ਹਮ ਪੱਟੀ ਨਾਲ ਕਰਨਾ ਸੰਭਵ ਨਹੀਂ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਵਿਰੋਧੀ ਪਾਰਟੀਆ ਵਲੋਂ ਭਗਵੰਤ ਮਾਨ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਫਿਜ਼ੂਲ ਵਿਚ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਲਾਂ ਤੋਂ ਕਦੇ ਅਕਾਲੀ ਦਲ ਤਾਂ ਕਦੇ ਕਾਂਗਰਸ ਦਾ ਸ਼ਾਸਨ ਰਿਹਾ ਹੈ। ਪੰਜਾਬ ਵਿਚ ਇਨ੍ਹਾਂ ਪਾਰਟੀਆਂ ਨੇ ਜਿਸ ਕੈਂਸਰ ਨੂੰ ਜਨਮ ਦੇ ਦਿੱਤਾ ਹੈ, ਉਸ ਦਾ ਇਲਾਜ ਇਕ ਹੀ ਦਿਨ ਵਿਚ ਮੱਲ੍ਹਮ ਪੱਟੀ ਨਾਲ ਕਰਨਾ ਸੰਭਵ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਕਿ ਕੈਂਸਰ ਦਾ ਇਲਾਜ ਲੰਮੇ ਸਮੇਂ ਵਿਚ ਹੀ ਸੰਭਵ ਹੋ ਸਕਦਾ ਹੈ, ਇਸ ਲਈ ਪੰਜਾਬ ਵਿਚ ਪੈਦਾ ਹੋਏ ਭ੍ਰਿਸ਼ਟਾਚਾਰ ਅਤੇ ਹੋਰਨਾਂ ਸਮੱਸਿਆਵਾਂ ਰੂਪੀ ਕੈਂਸਰ ਦਾ ਇਲਾਜ ਕਰਨ ਵਿਚ ਵੀ ਕੁਝ ਸਮਾਂ ਲੱਗ ਸਕਦਾ ਹੈ।
ਇਹ ਵੀ ਪੜ੍ਹੋ: ਪਟਿਆਲਾ ਹਿੰਸਾ ਮਾਮਲੇ 'ਚ ਮਨਜਿੰਦਰ ਸਿਰਸਾ ਤੋਂ ਪੁੱਛਗਿਛ ਕਰ ਸਕਦੀ ਹੈ ਪੰਜਾਬ ਪੁਲਸ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਨੇ ਆਪਣੇ ਮੁੱਢਲੇ ਦਿਨਾਂ ਵਿਚ ਜਨਤਾ ਦੀ ਭਲਾਈ ਅਤੇ ਸਰਕਾਰੀ ਖ਼ਜ਼ਾਨੇ ਦੀ ਬੱਚਤ ਲਈ ਚੰਗੇ ਕਦਮ ਉਠਾਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲਈ ਇੰਨੀ ਜਲਦੀ ਸਰਕਾਰ ਦੀ ਨੁਕਤਾਚੀਨੀ ਕਰਨੀ ਉਚਿਤ ਨਹੀਂ ਹੈ। ‘ਆਪ’ ਵਿਧਾਇਕ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਵਿਚ ਪੈਦਾ ਹੋਏ ਕੈਂਸਰ ਦਾ ਉਚਿਤ ਇਲਾਜ ਕਰੇਗੀ। ਜਨਤਾ ਦਾ ਭਰੋਸਾ ਸਰਕਾਰ ਘੱਟ ਸਮੇਂ ਵਿਚ ਜਿੱਤਣ ਵਿਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨੀ ਛੇਤੀ ਵਿਰੋਧੀ ਪਾਰਟੀਆਂ ਨੂੰ ਹੈ, ਉਸ ਤੋਂ ਇਹ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਵਿਚ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਮਿਲੀ ਸਫ਼ਲਤਾ ਤੋਂ ਬਾਅਦ ਘਬਰਾਹਟ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਹਿੰਦੀ ਰਾਸ਼ਟਰ ਭਾਸ਼ਾ ਨਹੀਂ, ਦੇਸ਼ ਨੂੰ ਜੋੜਣ ਦਾ ਸਾਧਨ ਬਣ ਸਕਦੀ ਹੈ
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ