ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵਿਰੋਧੀਆਂ ਨੂੰ ਕਿਹਾ...
Thursday, Jul 24, 2025 - 06:19 PM (IST)

ਜਲੰਧਰ/ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿੱਥੇ ਉਨ੍ਹਾਂ ਲੈਂਡ ਪੂਲਿੰਗ ਅਤੇ ਦਰਬਾਰ ਸਾਹਿਬ ਨੂੰ ਮਿਲ ਰਹੇ ਧਮਕੀਆਂ ਦੇ ਮਾਮਲੇ 'ਤੇ ਵੱਡਾ ਬਿਆਨ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਨੂੰ ਆ ਰਹੀਆਂ ਧਮਕੀਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਅਜਿਹੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਏਗਾ, ਭਾਵੇਂ ਉਹ ਕਿਸੇ ਵੀ ਥਾਂ 'ਤੇ ਲੁਕਿਆ ਕਿਉਂ ਨਾ ਬੈਠਾ ਹੋਵੇ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਕਤਲ ਕਰਕੇ ਸੜਕ ਵਿਚਕਾਰ ਸੁੱਟੀ ਨੌਜਵਾਨ ਦੀ ਲਾਸ਼
ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਬਾਰੇ ਬੋਲਦੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਜੋ ਲੈਂਡ ਪੂਲਿੰਗ ਸਕੀਮ ਲਿਆ ਰਹੀ ਹੈ ਇਹ ਕਿਸਾਨ ਪੱਖੀ ਹੈ। ਇਸ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀਆਂ ਕਰਨ ਵਾਲਿਆਂ ਲਈ ਮੁਸ਼ਕਿਲਾਂ ਖੜ੍ਹੀਆਂ ਕਰੇਗੀ।
ਪੰਜਾਬ 'ਆਪ' ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਦੇ ਹੱਕ ਵਿਚ ਕੰਮ ਰਹੀ ਹੈ ਅਤੇ ਹੁਣ ਵੀ ਕਰ ਰਹੀ ਹੈ। ਵਿਰੋਧੀ ਧਿਰਾਂ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ ਦਿੱਸਿਆ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰ ਦੀ ਢਾਹੀ ਆਲੀਸ਼ਾਨ ਕੋਠੀ
ਲੈਂਡ ਪੂਲਿੰਗ ਦਾ ਮਾਸਟਰ-ਪਲਾਨ ਸਭ ਤੋਂ ਪਹਿਲਾਂ 2008 'ਚ ਆਇਆ ਸੀ। ਉਸ ਸਮੇਂ ਸੂਬੇ ‘ਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦੀ ਸੀ। ਇਸ ਸਮੇਂ ਲੋਕਾਂ ਨੂੰ ਗੁੰਮਰਾਹ ਕਰਨ ‘ਚ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 20 ਹਜ਼ਾਰ ਏਕੜ 'ਚ ਗੈਰ-ਕਾਨੂੰਨੀ ਕਾਲੋਨੀ ਵਿਕਸਤ ਕੀਤੀ ਗਈ ਹੈ, ਜੇਕਰ ਯੋਜਨਾਬੱਧ ਕਾਲੋਨੀ ਬਣਾਈ ਜਾ ਰਹੀ ਹੈ ਤਾਂ ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ। ਭਾਜਪਾ 'ਤੇ ਤੰਜ ਕੱਸਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਸੁਨੀਲ ਜਾਖੜ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀ ਗੱਲ ਕਰਦੇ ਹਨ, ਦੂਜੇ ਪਾਸੇ ਅਸ਼ਵਨੀ ਜੀ ਇਕੱਲੇ ਮੈਦਾਨ ਵਿਚ ਕੁੱਦਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਧਾਨ ਤੇ ਦੂਜੇ ਕਾਰਜਕਾਰੀ ਪ੍ਰਧਾਨ ਦੀ ਹੀ ਆਪਸ 'ਚ ਸੁਰ ਨਹੀਂ ਮਿਲ ਰਹੀ ਤਾਂ ਨਤੀਜਾ ਕੀ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ASI 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e