ਵਿਸ਼ੇਸ਼ ਇਜਲਾਸ ਰੱਦ ਹੋਣ ’ਤੇ ਬੋਲੇ ਅਮਨ ਅਰੋੜਾ, ਕਿਹਾ-ਰਾਜਪਾਲ ਦਾ ਫ਼ੈਸਲਾ ‘ਲੋਕਤੰਤਰ ਦਾ ਕਤਲ’

Friday, Sep 23, 2022 - 08:54 AM (IST)

ਵਿਸ਼ੇਸ਼ ਇਜਲਾਸ ਰੱਦ ਹੋਣ ’ਤੇ ਬੋਲੇ ਅਮਨ ਅਰੋੜਾ, ਕਿਹਾ-ਰਾਜਪਾਲ ਦਾ ਫ਼ੈਸਲਾ ‘ਲੋਕਤੰਤਰ ਦਾ ਕਤਲ’

ਚੰਡੀਗੜ੍ਹ (ਰਮਨਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਭਾਜਪਾ ‘ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਰੋਧੀ ਧਿਰ ਦੇ ਆਗੂਆਂ ਵਲੋਂ ਦਿੱਤੇ ਤਿੰਨ ਮੈਮੋਰੰਡਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਦੀ ਆਪਣੀ ਸਹਿਮਤੀ ਵਾਪਸ ਲੈਣ ਦੇ ਫੈਸਲੇ ’ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ’ਤੇ ਭਾਜਪਾ ਦੇ ਨਿਰਦੇਸ਼ ਅਨੁਸਾਰ ਕਾਰਵਾਈ ਕਰਨ ਦਾ ਦੋਸ਼ ਲਾਇਆ।

ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)

ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਇਜਲਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਵਿਧਾਨ ਅਨੁਸਾਰ ਮੰਤਰੀ ਮੰਡਲ ਦੀਆਂ ਸਿਫਾਰਸ਼ਾਂ ’ਤੇ, ਭਾਜਪਾ ਵਲੋਂ 6 ਮਹੀਨੇ ਪੁਰਾਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਵਿਰੁੱਧ, ਭਰੋਸੇ ਦਾ ਮਤਾ ਲਿਆਉਣ ਲਈ ਸੱਦਿਆ ਗਿਆ ਸੀ। ਹਾਲਾਂਕਿ ਸਾਰੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਗਵਰਨਰ ਦਫ਼ਤਰ ਨੇ ਸੈਸ਼ਨ ਰੱਦ ਕਰ ਦਿੱਤਾ, ਜੋ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨ ਦੀ ਉਲੰਘਣਾ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਇਸ ਵਿਸ਼ੇਸ਼ ਸੈਸ਼ਨ ਵਿਰੁੱਧ ਰਾਜਪਾਲ ਨੂੰ ਇਤਰਾਜ਼ ਉਠਾਉਣ ਅਤੇ ਪੱਤਰ ਲਿਖਣ ਦੀ ਆਲੋਚਨਾ ਕਰਦਿਆਂ ਅਰੋੜਾ ਨੇ ਕਿਹਾ ਕਿ ਬਾਜਵਾ ਪੰਜਾਬ ਵਿਚ ‘ਆਪ’ ਦੀ ਤਰੱਕੀ ਨੂੰ ਰੋਕਣ ਲਈ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News